28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗਿਆਨੀ ਰਘਬੀਰ ਸਿੰਘ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਅਜੀਤ ਡੈਸਕ 31-08-2025
ਅਜਨਾਲਾ/ ਚਮਿਆਰੀ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਢਿੱਲੋਂ)- ਅੰਮਿ੍ਤਸਰ ਦੇ ਹਲਕਾ ਅਜਨਾਲਾ 'ਚ ਪ੍ਰਭਾਵਿਤ ਲੋਕਾਂ 'ਚ ਵਿਚਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਾਡੇ ਕਰੀਬ 100 ਤੋਂ ਵਧੇਰੇ ਪਿੰਡ ਡੁੱਬ ਚੁੱਕੇ ਹਨ, ਪਰ ਕੇਂਦਰ ਸਰਕਾਰ ਵਲੋਂ ਕੋਈ ਸਾਰ ਨਹੀਂ ਲਈ ਗਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਦਿਨ ਰਾਤ ਕੰਮ ਕਰ ਰਹੀ ਹੈ | ਹੜ੍ਹਾਂ ਦੀ ਮਾਰ ਹੇਠ ਆਉਣ ਕਾਰਨ ਇਸ ਸੰਕਟ ਦੀ ਘੜੀ 'ਚ ਵਾਹਿਗੁਰੂ ਦਾ ਓਟ ਆਸਰਾ ਲੈਣ ਅਤੇ ਸਰਬੱਤ ਦੇ ਭਲੇ ਲਈ ਜਦ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹੁਰਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕੋਲੋਂ ਅਰਦਾਸ ਕਰਵਾਈ ਗਈ ਤਾਂ ਗਿਆਨੀ ਰਘਬੀਰ ਸਿੰਘ ਇਸ ਮੌਕੇ ਭਾਵੁਕ ਹੋ ਗਏ ਅਤੇ ਉਨ੍ਹਾਂ ਨੂੰ ਹੌਂਸਲਾ ਦਿੰਦੇ ਸਮੇਂ ਧਾਲੀਵਾਲ ਵੀ ਭਾਵੁਕ ਹੋ ਗਏ |

ਪਿਛਲੀ ਖ਼ਬਰ ਸੂਬਾ ਸਰਕਾਰ ਤੋਂ ਪੰਜਾਬੀਆਂ ਨੂੰ ਕੋਈ ਆਸ ਨਹੀਂ ਹੋਣੀ ਚਾਹੀਦੀ-ਬਾਜਵਾ ਅਗਲੀ ਖ਼ਬਰ ਡੈਮਾਂ 'ਚੋਂ ਲਗਾਤਾਰ ਛੱਡਿਆ ਜਾ ਰਿਹਾ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।