28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੂਬਾ ਸਰਕਾਰ ਤੋਂ ਪੰਜਾਬੀਆਂ ਨੂੰ ਕੋਈ ਆਸ ਨਹੀਂ ਹੋਣੀ ਚਾਹੀਦੀ-ਬਾਜਵਾ

ਅਜੀਤ ਡੈਸਕ 31-08-2025

ਵਿਰੋਧੀ ਧਿਰ ਦੇ ਨੇਤਾ ਵਲੋਂ ਰਮਦਾਸ ਅਤੇ ਅਜਨਾਲਾ 'ਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਅਜਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅਜਨਾਲਾ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਹੜ੍ਹ ਪੀੜਤ ਲੋਕਾਂ ਦਾ ਹਾਲ ਜਾਣਿਆਂ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਤੋਂ ਪੰਜਾਬੀਆਂ ਨੂੰ ਕੋਈ ਵੀ ਆਸ ਨਹੀਂ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪੰਜਾਬ ਦੇ ਕਰੀਬ 1100 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ ਅਤੇ 23 ਤੋਂ ਵੱਧ ਵਿਅਕਤੀ ਇਨ੍ਹਾਂ ਹੜ੍ਹਾਂ ਦੀ ਚਪੇਟ ਵਿਚ ਆ ਕੇ ਆਪਣੀ ਜਾਨ ਗਵਾ ਬੈਠੇ ਹਨ | ਸ. ਬਾਜਵਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਲਈ ਤੁਰੰਤ 5 ਤੋਂ 7 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਐਲਾਨਿਆ ਜਾਵੇ ਅਤੇ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਘੱਟੋ ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਐਲਾਨਿਆ ਜਾਵੇ |

ਪਿਛਲੀ ਖ਼ਬਰ ਪੰਜਾਬ 'ਚ ਹੜ੍ਹਾਂ ਦਾ ਕਹਿਰ-42 ਮੌਤਾਂ ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।