10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਗੁਰੂ ਗੋਬਿੰਦ ਸਿੰਘ ਜੀ ਨੂੰ ਮਹਾਂਕਾਲ ਦਾ ਪੁਜਾਰੀ ਦਰਸਾਉਣ ਵਾਲੀ ਕਿਤਾਬ ਨੂੰ ਤੁਰੰਤ ਹਟਾਉਣ ਦੀ ਮੰਗ

ਅਜੀਤ ਡੈਸਕ 24-09-2025

ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀ 5ਵੀਂ ਜਮਾਤ ਦੀ ਪੰਜਾਬੀ ਵਿਸ਼ੇ ਦੀ ਕਿਤਾਬ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮਹਾਂਕਾਲ ਦਾ ਪੁਜਾਰੀ ਦਰਸਾਏ ਜਾਣ ਨੂੰ ਲੈ ਕੇ ਦਿੱਲੀ ਕਮੇਟੀ ਦੀ ਤਿੱਖੀ ਆਲੋਚਨਾ ਸ਼ੁਰੂ ਹੋ ਗਈ ਹੈ | ਨਾਲ ਹੀ ਇਸ ਵਿਵਾਦਿਤ ਕਿਤਾਬ ਨੂੰ ਤੁਰੰਤ ਹਟਾਉਣ ਦੀ ਮੰਗ ਵੀ ਸ਼ੁਰੂ ਹੋ ਗਈ ਹੈ | ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਬੁਲਾਰੇ ਗੁਰਮੀਤ ਸਿੰਘ ਸ਼ੰਟੀ ਨੇ ਕਿਹਾ ਕਿ ਇਸ ਨੂੰ ਕਿਤਾਬ ਤੁਰੰਤ ਹਟਾਇਆ ਜਾਵੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਇਸ ਦੀ ਭੁੱਲ ਬਖ਼ਸ਼ਾਈ ਜਾਵੇ | ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਇਕਾਈ ਐਸ.ਓ.ਆਈ. ਦਿੱਲੀ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਰਮਨਪ੍ਰੀਤ ਸਿੰਘ ਨੇ ਵੀ ਐਲਾਨ ਕੀਤਾ ਹੈ ਕਿ ਜੇਕਰ ਇਕ ਹਫ਼ਤੇ ਅੰਦਰ ਇਸ ਵਿਵਾਦਿਤ ਕਿਤਾਬ ਨੂੰ ਬੱਚਿਆਂ ਨੂੰ ਪੜ੍ਹਾਉਣਾ ਬੰਦ ਨਹੀਂ ਕੀਤਾ ਗਿਆ ਤਾਂ ਐਸ.ਓ.ਆਈ. ਵਲੋਂ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਜਸਟਿਸ ਵਰਮਾ 'ਤੇ ਮਹਾਂਦੋਸ਼ ਬਾਰੇ ਸਲਾਹ ਲਈ 2 ਵਕੀਲ ਨਿਯੁਕਤ ਅਗਲੀ ਖ਼ਬਰ ਸੱਟੇਬਾਜ਼ੀ ਐਪ ਮਾਮਲੇ 'ਚ ਈ.ਡੀ. ਵਲੋਂ ਕਿ੍ਕਟਰ ਯੁਵਰਾਜ ਸਿੰਘ ਪਾਸੋਂ 7 ਘੰਟੇ ਤੋਂ ਵੱਧ ਪੁੱਛਗਿੱਛ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।