10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਈ.ਡੀ. ਵਲੋਂ ਸਤੇਂਦਰ ਜੈਨ ਖ਼ਿਲਾਫ਼ ਵੱਡੀ ਕਾਰਵਾਈ-7.44 ਕਰੋੜ ਦੀਆਂ ਜਾਇਦਾਦਾਂ ਜ਼ਬਤ <br/>

ਅਜੀਤ ਡੈਸਕ 24-09-2025
ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹਵਾਲਾ ਰੋਕਥਾਮ ਐਕਟ ਤਹਿਤ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜੈਨ ਨਾਲ ਜੁੜੀਆਂ ਕੰਪਨੀਆਂ ਨਾਲ ਸੰਬੰਧਿਤ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ | ਜ਼ਬਤ ਕੀਤੀਆਂ ਜਾਇਦਾਦਾਂ ਦੀ ਕੁੱਲ ਕੀਮਤ ਲਗਭਗ 7.44 ਕਰੋੜ ਹੋਣ ਦਾ ਅਨੁਮਾਨ ਹੈ | ਇਸ ਨਾਲ ਸਤੇਂਦਰ ਜੈਨ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ | ਇਹ ਕਾਰਵਾਈ ਹਵਾਲਾ ਰੋਕਥਾਮ ਐਕਟ ਤਹਿਤ ਕੀਤੀ ਗਈ ਸੀ | ਈ.ਡੀ. ਦੀ ਜਾਂਚ ਸੀ.ਬੀ.ਆਈ. ਦੀ ਇਕ ਐੱਫ਼.ਆਈ.ਆਰ. ਦੇ ਆਧਾਰ 'ਤੇ ਸ਼ੁਰੂ ਕੀਤੀ ਗਈ ਸੀ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਸਤੇਂਦਰ ਜੈਨ ਨੇ ਮੰਤਰੀ ਵਜੋਂ ਸੇਵਾ ਨਿਭਾਉਂਦੇ ਹੋਏ ਫਰਵਰੀ 2015 ਤੇ ਮਈ 2017 ਦੇ ਵਿਚਕਾਰ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਸੀ | ਸੀ.ਬੀ.ਆਈ. ਪਹਿਲਾਂ ਹੀ ਇਸ ਮਾਮਲੇ 'ਚ ਦੋਸ਼ ਪੱਤਰ ਦਾਇਰ ਕਰ ਚੁੱਕੀ ਹੈ |

ਪਿਛਲੀ ਖ਼ਬਰ ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ 'ਤੇ ਪਾਬੰਦੀ 24 ਅਕਤੂਬਰ ਤੱਕ ਵਧਾਈ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਵਿੱਤਰ ਨਿਸ਼ਾਨੀਆਂ ਤਖ਼ਤ ਪਟਨਾ ਸਾਹਿਬ ਵਿਖੇ ਰੱਖੀਆਂ ਜਾਣ-ਤਰਲੋਚਨ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।