10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਹਾਰਾਸ਼ਟਰ ਦੇ ਮਰਾਠਵਾੜਾ 'ਚ ਮੀਂਹ ਦਾ ਕਹਿਰ-8 ਮੌਤਾਂ

ਅਜੀਤ ਡੈਸਕ 24-09-2025

ਛਤਰਪਤੀ ਸੰਭਾਜੀਨਗਰ, 23 ਸਤੰਬਰ (ਪੀ.ਟੀ.ਆਈ.) ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਦੇ ਆਮ ਤÏਰ 'ਤੇ ਸੁੱਕੇ ਮਰਾਠਵਾੜਾ ਖੇਤਰ ਵਿੱਚ ਪਿਛਲੇ ਚਾਰ ਦਿਨਾਂ ਵਿੱਚ ਮੀਂਹ ਕਾਰਨ ਅੱਠ ਵਿਅਕਤੀਆਂ ਦੀ ਮÏਤ ਹੋ ਗਈ, ਜਦੋਂ ਕਿ ਸੈਂਕੜੇ ਘਰ ਨੁਕਸਾਨੇ ਗਏ¢ ਰਾਜ ਮੰਤਰੀ ਮੰਡਲ ਨੇ ਮੁੰਬਈ ਵਿੱਚ ਇਕ ਮੀਟਿੰਗ ਵਿਚ ਸਥਿਤੀ ਦੀ ਸਮੀਖਿਆ ਕੀਤੀ, ਜਿਸ ਵਿਚ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਭਰੋਸਾ ਦਿੱਤਾ ਕਿ ਸਰਕਾਰ ਕਿਸਾਨਾਂ ਅਤੇ ਹੋਰਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ¢ ਧਾਰਸ਼ਿਵ ਜ਼ਿਲ੍ਹੇ ਵਿੱਚ 33,000 ਹੈਕਟੇਅਰ ਤੋਂ ਵੱਧ ਰਕਬੇ ਵਿੱਚ 750 ਤੋਂ ਵੱਧ ਘਰ ਅਤੇ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ, ਜਿੱਥੇ ਫਸੇ ਲੋਕਾਂ ਨੂੰ ਬਚਾਉਣ ਲਈ ਹੈਲੀਕਾਪਟਰ ਅਤੇ ਕਿਸ਼ਤੀਆਂ ਤਾਇਨਾਤ ਕਰਨੀਆਂ ਪਈਆਂ¢20 ਸਤੰਬਰ ਤੋਂ ਲਗਾਤਾਰ ਮੀਂਹ ਮਰਾਠਵਾੜਾ ਦੇ ਕਈ ਹਿੱਸਿਆਂ ਵਿੱਚ ਪੈ ਰਿਹਾ ਹੈ, ਜਿਸ ਕਾਰਨ ਡੈਮਾਂ 'ਚ ਪਾਣੀ ਵਧ ਗਿਆ ਤੇ ਅਧਿਕਾਰੀਆਂ ਨੂੰ ਉਨ੍ਹਾਂ ਤੋਂ ਪਾਣੀ ਛੱਡਣਾ ਪਿਆ ਹੈ¢ ਇੱਕ ਮਾਲ ਅਧਿਕਾਰੀ ਨੇ ਦੱਸਿਆ ਕਿ 20 ਸਤੰਬਰ ਤੋਂ ਹੁਣ ਤੱਕ ਅੱਠ ਵਿਅਕਤੀਆਂ ਦੀ ਮÏਤ ਹੋ ਗਈ ਹੈ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟਰੇਸ਼ਨ ਦੀ ਰਸਮੀ ਸ਼ੁਰੂਆਤ <br/> ਅਗਲੀ ਖ਼ਬਰ ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ 'ਤੇ ਪਾਬੰਦੀ 24 ਅਕਤੂਬਰ ਤੱਕ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।