07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਯੂ.ਪੀ. ਨੇ ਹੜ੍ਹ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਲਈ 1,000 ਕੁਇੰਟਲ ਕਣਕ ਦਾ ਬੀਜ ਭੇਜਿਆ

ਅਜੀਤ ਡੈਸਕ 22-10-2025
ਲਖਨਊ, 21 ਅਕਤੂਬਰ (ਪੀ. ਟੀ. ਆਈ.)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਆਪਣੀ ਸਰਕਾਰੀ ਰਿਹਾਇਸ਼ ਤੋਂ 1,000 ਕੁਇੰਟਲ ਕਣਕ ਦੇ ਬੀਜ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਸੂਬੇ ਦੀ ਮੁਸੀਬਤ 'ਚ ਹਰ ਨਾਗਰਿਕ ਦੇ ਨਾਲ ਖੜ੍ਹੇ ਹੋਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ¢ ਉਨ੍ਹਾਂ ਅੱਗੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਉਦੋਂ ਸਹੀ ਅਰਥ ਪ੍ਰਾਪਤ ਕਰਦਾ ਹੈ ਜਦੋਂ ਹਮਦਰਦੀ ਅਤੇ ਸੇਵਾ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿਚ ਉੱਤਰ ਪ੍ਰਦੇਸ਼ ਸਰਕਾਰ ਪੰਜਾਬ ਦੇ 'ਅੰਨਦਾਤਾ' ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ¢ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਅਤੇ ਰਾਜ ਦੋਵਾਂ ਦੀ ਦੋਹਰੀ-ਇੰਜਣ ਸਰਕਾਰ ਰਾਹਤ, ਵਿੱਤੀ ਸਹਾਇਤਾ ਅਤੇ ਪੁਨਰਵਾਸ ਯਤਨਾਂ ਰਾਹੀਂ ਹਰੇਕ ਆਫ਼ਤ ਪ੍ਰਭਾਵਿਤ ਨਾਗਰਿਕ ਦੀ ਸਹਾਇਤਾ ਕਰਨ ਲਈ ਵਚਨਬੱਧ ਹੈ¢ ਇੱਕ ਅਧਿਕਾਰਤ ਬਿਆਨ ਦੇ ਅਨੁਸਾਰ ਮੁੱਖ ਮੰਤਰੀ ਨੇ ਭਾਰਤ ਵਿਚ ਖੇਤੀਬਾੜੀ ਸਵੈ-ਨਿਰਭਰਤਾ ਪ੍ਰਾਪਤ ਕਰਨ ਵਿਚ ਪੰਜਾਬ ਦੀ ਮਹੱਤਵਪੂਰਨ ਭੂਮਿਕਾ ਦਾ ਜ਼ਿਕਰ ਕੀਤਾ | ਬੇਸ਼ੱਕ ਇਸ ਸਾਲ ਭਾਰੀ ਮੀਂਹ ਨੇ ਰਾਜ ਵਿੱਚ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਕਿਸਾਨਾਂ ਦੇ ਬੀਜ ਭੰਡਾਰਾਂ ਨੂੰ ਤਬਾਹ ਕਰ ਦਿੱਤਾ ਹੈ¢ ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਪ ਵਿਚ 2,500 ਥੈਲੇ (1,000 ਕੁਇੰਟਲ) 22-327 ਕਣਕ ਦੇ ਬੀਜ ਸ਼ਾਮਿਲ ਹਨ | ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦੇ ਹੋਏ ਆਦਿੱਤਿਆ ਨਾਥ ਨੇ ਕਿਹਾ ਕਿ ਸਿੱਖ ਪਰੰਪਰਾ ਦੀਆਂ ਸੇਵਾ, ਕੁਰਬਾਨੀ ਅਤੇ ਭਲਾਈ ਦੀਆਂ ਸਿੱਖਿਆਵਾਂ ਜਨਤਕ ਜੀਵਨ ਲਈ ਪ੍ਰੇਰਨਾ ਦਾ ਕੰਮ ਕਰਦੀਆਂ ਹਨ¢

ਪਿਛਲੀ ਖ਼ਬਰ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ ਦਿੱਲੀ ਸਮੇਤ ਉੱਤਰ ਭਾਰਤ ਬਣਿਆ ਗੈਸ ਚੈਂਬਰ <br/> ਅਗਲੀ ਖ਼ਬਰ ਪੁੱਤ ਦੀ ਸ਼ੱਕੀ ਹਾਲਾਤ 'ਚ ਮੌਤ ਸੰਬੰਧੀ ਮੁਹੰਮਦ ਮੁਸਤਫਾ ਤੇ ਰਜ਼ੀਆ ਸੁਲਤਾਨਾ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।