21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਹੁਣ ਸਕੂਲਾਂ 'ਚ ਪੜ੍ਹਾਇਆ ਜਾਵੇਗਾ ਆਯੁਰਵੇਦ

ਅਜੀਤ ਡੈਸਕ 01-11-2025
ਨਵੀਂ ਦਿੱਲੀ, 31 ਅਕਤੂਬਰ (ਮਿਸਰਦੀਪ ਭਾਟੀਆ)-ਸਿੱਖਿਆ ਦੇ ਖੇਤਰ ਵਿਚ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਰਾਸ਼ਟਰੀ ਸਿੱਖਿਆ, ਖੋਜ ਅਤੇ ਸਿਖਲਾਈ ਪ੍ਰੀਸ਼ਦ ਨੇ 6ਵੀਂ ਤੋਂ 8ਵੀਂ ਜਮਾਤ ਦੇ ਵਿਗਿਆਨ ਸਿਲੇਬਸ ਵਿਚ ਆਯੁਰਵੇਦ ਨਾਲ ਸੰਬੰਧਿਤ ਅਧਿਆਏ ਸ਼ਾਮਿਲ ਕੀਤੇ ਹਨ | ਇਸ ਬਦਲਾਅ ਦਾ ਉਦੇਸ਼ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤਹਿਤ ਭਾਰਤੀ ਗਿਆਨ ਪਰੰਪਰਾ ਨੂੰ ਆਧੁਨਿਕ ਸਿੱਖਿਆ ਨਾਲ ਜੋੜਨਾ ਹੈ | ਇਹ ਪਹਿਲ ਵਿਦਿਆਰਥੀਆਂ ਨੂੰ ਵਿਗਿਆਨ ਦੇ ਨਾਲ-ਨਾਲ ਸਿਹਤ, ਪੋਸ਼ਣ ਅਤੇ ਵਾਤਾਵਰਨ ਸੰਤੁਲਨ ਨੂੰ ਭਾਰਤੀ ਦਿ੍ਸ਼ਟੀਕੋਣ ਤੋਂ ਸਮਝਣ ਦਾ ਮੌਕਾ ਪ੍ਰਦਾਨ ਕਰੇਗੀ | ਐਨ.ਸੀ.ਈ.ਆਰ.ਟੀ. ਦੇ ਨਿਰਦੇਸ਼ਕ ਪ੍ਰੋ. ਦਿਨੇਸ਼ ਪ੍ਰਸਾਦ ਸਕਲਾਨੀ ਨੇ ਦੱਸਿਆ ਕਿ ਇਨ੍ਹਾਂ ਤਬਦੀਲੀਆਂ ਦਾ ਉਦੇਸ਼ ਸੰਪੂਰਨ ਸਿੱਖਿਆ ਨੂੰ ਬੜਾਵਾ ਦੇਣਾ ਹੈ | ਉਨ੍ਹਾਂ ਕਿਹਾ ਕਿ 8ਵੀਂ ਜਮਾਤ ਦੀ ਨਵੀਂ ਵਿਗਿਆਨ ਪੁਸਤਕ ਦੇ ਤੀਜੇ ਅਧਿਆਏ ਵਿਚ ਵਿਦਿਆਰਥੀਆਂ ਨੂੰ ਦੱਸਿਆ ਗਿਆ ਹੈ ਕਿ ਸਹੀ ਰੋਜ਼ਾਨਾ ਰੂਟੀਨ, ਪੌਸ਼ਟਿਕ ਖ਼ੁਰਾਕ, ਨਿਯਮਿਤ ਕਸਰਤ ਅਤੇ ਮਾਨਸਿਕ ਸ਼ਾਂਤੀ ਕਿਵੇਂ ਸਿਹਤਮੰਦ ਜੀਵਨ ਲਈ ਜ਼ਰੂਰੀ ਹੈ |

ਪਿਛਲੀ ਖ਼ਬਰ ਖੜਗੇ, ਰਾਹੁਲ ਸਮੇਤ ਕਈ ਕਾਂਗਰਸ ਆਗੂਆਂ ਨੇ ਇੰਦਰਾ ਗਾਂਧੀ ਦੀ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਜੰਗਬੰਦੀ ਜਾਰੀ ਰੱਖਣ 'ਤੇ ਸਹਿਮਤ ਹੋਏ ਪਾਕਿਸਤਾਨ ਤੇ ਅਫ਼ਗਾਨਿਸਤਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।