11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕੇਂਦਰ ਦੀ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ-ਧਾਮੀ

ਅਜੀਤ ਡੈਸਕ 02-11-2025
ਅੰਮਿ੍ਤਸਰ, 1 ਨਵੰਬਰ (ਜਸਵੰਤ ਸਿੰੰਘ ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ ਕਰਾਰ ਦਿੱਤਾ | ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਵਲੋਂ ਪੰਜਾਬ ਦੀ ਇਸ ਉੱਚ ਸਿੱਖਿਆ ਸੰਸਥਾ 'ਤੇ ਸੂਬੇ ਦੇ ਹੱਕ ਖ਼ਤਮ ਕਰਨ ਦੀ ਸਪੱਸ਼ਟ ਸਾਜਿਸ਼ ਹੈ | ਧਾਮੀ ਨੇ ਕਿਹਾ ਕਿ ਪੰਜਾਬ ਨਾਲ ਜੁੜਦੇ ਮਾਮਲੇ ਚਾਹੇ ਉਹ ਰਾਜਧਾਨੀ ਚੰਡੀਗੜ੍ਹ ਦਾ ਹੋਵੇ, ਦਰਿਆਈ ਪਾਣੀਆਂ ਦਾ ਜਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਹੋਵੇ, ਜਿਥੇ ਕੇਂਦਰ ਸਰਕਾਰ ਹਮੇਸ਼ਾਂ ਪੰਜਾਬ ਵਿਰੁੱਧ ਭੁਗਤ ਰਹੀ ਹੈ, ਉਥੇ ਪੰਜਾਬ ਸਰਕਾਰ ਦਾ ਰਵੱਈਆ ਵੀ ਸੂਬੇ ਦੇ ਹਿੱਤਾਂ ਪ੍ਰਤੀ ਸੁਹਿਰਦ ਨਹੀਂ ਹੈ |

ਪਿਛਲੀ ਖ਼ਬਰ ਯੂਨੀਵਰਸਿਟੀ ਦੇ ਭਗਵਾਂਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਰਾਜਾ ਵੜਿੰਗ ਅਗਲੀ ਖ਼ਬਰ ਆਂਧਰਾ ਪ੍ਰਦੇਸ਼ ਦੇ ਮੰਦਰ 'ਚ ਭਾਜੜ-10 ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।