12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਏ ਸੰਪੂਰਨ

ਅਜੀਤ ਡੈਸਕ 23-11-2025

ਬੈਂਸ, ਸੌਂਦ ਤੇ ਕੰਗ ਸਮੇਤ ਸੰਗਤ ਵਲੋਂ ਭਰਵਾਂ ਸਵਾਗਤ
ਸ਼ਹੀਦੀ ਸਤਾਬਦੀ ਮੌਕੇ ਪੰਜਾਬ ਸਰਕਾਰ ਵਲੋਂ ਸ੍ਰੀਨਗਰ, ਫ਼ਰੀਦਕੋਟ, ਤਲਵੰਡੀ ਸਾਬੋ ਅਤੇ ਗੁਰਦਾਸਪੁਰ ਤੋਂ ਸਜਾਏ ਵੱਖ-ਵੱਖ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋ ਗਏ | ਇਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਾਹਮਣੇ ਸਥਿਤ ਇਥੋਂ ਦੇ ਵੇਰਕਾ ਚੌਕ ਵਿਖੇ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਜ਼ਿਲ੍ਹ ਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਆਦਿ ਵਲੋਂ ਨਗਰ ਕੀਰਤਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਵਜੋਂ 'ਗਾਰਡ ਆਫ ਆਨਰ' ਭੇਟ ਕੀਤਾ ਗਿਆ | ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਨਗਰ ਕੀਤਰਨ ਦੇ ਸਵਾਗਤ ਲਈ ਸਰਕਾਰ ਵਲੋਂ ਇੱਥੋਂ ਦੇ ਭਗਤ ਰਵਿਦਾਸ ਚੌਕ ਤੋਂ ਲੈ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਤੱਕ ਲਾਲ ਕਾਰਪੈਟ ਵਿਛਾਏ ਗਏ | ਇਸ ਮੌਕੇ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ ਵੀ ਵਿਸੇਸ਼ ਤੌਰ 'ਤੇ ਨਗਰ ਕੀਰਤਨ ਨਾਲ ਆਏ | ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਹੁੰਚੇ ਨਗਰ ਕੀਤਰਨਾਂ ਦਾ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਸਰਬਜੀਤ ਸਿੰਘ, ਭਾਈ ਮਲਕੀਤ ਸਿੰਘ, ਭਾਈ ਸਰਬਜੀਤ ਸਿੰਘ ਤੇ ਹਾਜ਼ਰ ਸਮੂਹ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ |

ਪਿਛਲੀ ਖ਼ਬਰ ਮੋਦੀ ਵਲੋਂ ਆਸਟ੍ਰੇਲੀਆ-ਕੈਨੇਡਾ-ਭਾਰਤ ਤਕਨਾਲੋਜੀ ਅਤੇ ਨਵੀਨਤਾ ਸਾਂਝੇਦਾਰੀ ਦਾ ਐਲਾਨ ਅਗਲੀ ਖ਼ਬਰ ਦਿੱਲੀ ਸਰਕਾਰ ਵਲੋਂ ਸ਼ਹੀਦੀ ਸ਼ਤਾਬਦੀ ਮੌਕੇ 25 ਨੂੰ ਜਨਤਕ ਛੁੱਟੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।