22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਮੋਦੀ ਅੱਜ ਕੁਰੂਕਸ਼ੇਤਰ ਵਿਖੇ ਸ਼ਹੀਦੀ ਸਮਾਗਮ 'ਚ ਭਰਨਗੇ ਹਾਜ਼ਰੀ

ਅਜੀਤ ਡੈਸਕ 25-11-2025
ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਕੁਰੂਕਸ਼ੇਤਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸੰਬੰਧੀ ਇਕ ਵਿਸ਼ੇਸ਼ ਸਮਾਗਮ ਵਿਚ ਹਾਜ਼ਰੀ ਭਰਨਗੇ | ਇਸ ਤੋਂ ਇਲਾਵਾ ਕੁਰੂਕਸ਼ੇਤਰ ਵਿਖੇ ਹੀ ਭਗਵਾਨ ਕਿ੍ਸ਼ਨ ਦੇ ਪਵਿੱਤਰ ਸ਼ੰਖ ਨੂੰ ਸਮਰਪਿਤ ਸਮਾਰਕ 'ਪੰਚਜਨਯ' ਦਾ ਉਦਘਾਟਨ ਵੀ ਕਰਨਗੇ ਅਤੇ ਮਹਾਂਭਾਰਤ ਅਨੁਭਵ ਕੇਂਦਰ ਦਾ ਦੌਰਾ ਵੀ ਕਰਨਗੇ | ਬਿਆਨ 'ਚ ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮ ਵਿਚ ਹਿੱਸਾ ਲੈਣਗੇ ਅਤੇ ਉਨ੍ਹਾਂ ਦੀ ਯਾਦ ਵਿਚ ਇੱਕ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ |

ਪਿਛਲੀ ਖ਼ਬਰ ਪੰਜਾਬ ਦਾ ਫਰੀਦਕੋਟ ਤੇ ਹਰਿਆਣਾ ਦਾ ਨਾਰਨÏਲ ਰਿਹਾ ਸਭ ਤੋਂ ਠੰਢਾ ਅਗਲੀ ਖ਼ਬਰ ਕੈਨੇਡਾ ਨਾਗਰਿਕਤਾ ਕਾਨੂੰਨ 'ਚ ਕਰੇਗਾ ਬਦਲਾਅ, ਭਾਰਤੀ ਮੂਲ ਦੇ ਪਰਿਵਾਰਾਂ ਨੂੰ ਲਾਭ ਹੋਣ ਦੀ ਸੰਭਾਵਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।