22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਪੰਜਾਬ ਦਾ ਫਰੀਦਕੋਟ ਤੇ ਹਰਿਆਣਾ ਦਾ ਨਾਰਨÏਲ ਰਿਹਾ ਸਭ ਤੋਂ ਠੰਢਾ

ਅਜੀਤ ਡੈਸਕ 25-11-2025
ਚੰਡੀਗੜ੍ਹ, 24 ਨਵੰਬਰ (ਪੀ.ਟੀ.ਆਈ.)-ਭਾਰਤੀ ਮÏਸਮ ਵਿਭਾਗ (ਆਈ.ਐੱਮ.ਡੀ.) ਨੇ ਕਿਹਾ ਕਿ ਸੋਮਵਾਰ ਨੂੰ ਪੰਜਾਬ ਦਾ ਫਰੀਦਕੋਟ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਐਤਵਾਰ ਨੂੰ ਫਰੀਦਕੋਟ 'ਚ ਪੰਜਾਬ ਦਾ ਸਭ ਤੋਂ ਘੱਟ, ਘੱਟੋ-ਘੱਟ ਤਾਪਮਾਨ 7.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਚੰਡੀਗੜ੍ਹ ਮÏਸਮ ਵਿਗਿਆਨ ਕੇਂਦਰ ਦੇ ਅੰਕੜਿਆਂ ਅਨੁਸਾਰ ਬਠਿੰਡਾ 'ਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ, ਗੁਰਦਾਸਪੁਰ 'ਚ 7.8 ਡਿਗਰੀ, ਅੰਮਿ੍ਤਸਰ 'ਚ 8.3 ਡਿਗਰੀ, ਲੁਧਿਆਣਾ 'ਚ 7.6 ਡਿਗਰੀ, ਪਟਿਆਲਾ ਵਿੱਚ 9.1 ਡਿਗਰੀ ਅਤੇ ਫਿਰੋਜ਼ਪੁਰ 'ਚ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਹਰਿਆਣਾ 'ਚ ਨਾਰਨÏਲ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਗੁਰੂਗ੍ਰਾਮ 'ਚ 9.9 ਡਿਗਰੀ ਸੈਲਸੀਅਸ, ਕਰਨਾਲ ਵਿੱਚ 8.6 ਡਿਗਰੀ ਸੈਲਸੀਅਸ, ਅੰਬਾਲਾ 'ਚ 10.3 ਡਿਗਰੀ ਸੈਲਸੀਅਸ, ਰੋਹਤਕ 'ਚ 10 ਡਿਗਰੀ ਸੈਲਸੀਅਸ, ਭਿਵਾਨੀ 'ਚ 10.5 ਡਿਗਰੀ ਸੈਲਸੀਅਸ ਤੇ ਸਿਰਸਾ 'ਚ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ¢ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ |

ਪਿਛਲੀ ਖ਼ਬਰ ਅਗਲੇ ਸਾਲ ਭਾਰਤ ਦੌਰੇ 'ਤੇ ਆਉਣਗੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੀ ਖ਼ਬਰ ਮੋਦੀ ਅੱਜ ਕੁਰੂਕਸ਼ੇਤਰ ਵਿਖੇ ਸ਼ਹੀਦੀ ਸਮਾਗਮ 'ਚ ਭਰਨਗੇ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।