ਜੋਹਾਨਸਬਰਗ, 24 ਨਵੰਬਰ (ਏਜੰਸੀ)-ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਨਾਲ ਮਿਲੇ ਤੇ ਦੋਵਾਂ ਆਗੂਆਂ ਨੇ ਵਪਾਰ, ਨਿਵੇਸ਼, ਤਕਨਾਲੋਜੀ ਤੇ ਊਰਜਾ ਵਰਗੇ ਖੇਤਰਾਂ 'ਚ ਸੰਬੰਧਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਰੱਖਿਆ ਤੇ ਪੁਲਾੜ ਖੇਤਰਾਂ 'ਚ ਸਹਿਯੋਗ ਦੀਆਂ ਸੰਭਾਵਨਾਵਾਂ 'ਤੇ ਗੱਲਬਾਤ ਅੱਗੇ ਵਧਾਉਣ ਲਈ ਸਹਿਮਤੀ ਜਤਾਈ | ਕਾਰਨੀ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਦਿੱਤਾ ਭਾਰਤ ਦੌਰੇ ਦਾ ਸੱਦਾ ਪ੍ਰਵਾਨ ਕਰ ਲਿਆ ਅਤੇ ਉਹ 2026 ਦੇ ਸ਼ੁਰੂ 'ਚ ਭਾਰਤ ਆਉਣਗੇ |