ਫਗਵਾੜਾ, 12 ਦਸੰਬਰ (ਹਰਜੋਤ ਸਿੰਘ ਚਾਨਾ)-ਅੱਜ ਦੇਰ ਰਾਤ ਇਥੋਂ ਦੇ ਹਦੀਆਬਾਦ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਹੋਈ ਬਹਿਸਬਾਜੀ ਤੋਂ ਬਾਅਦ ਗੋਲੀ ਮਾਰ ਕੇ 1 ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ | ਮਿ੍ਤਕ ਨੌਜਵਾਨ ਦੀ ਪਛਾਣ ਅਵਿਨਾਸ਼ ਉਰਫ਼ ਗੋਲੂ (30) ਪੁੱਤਰ ਨੰਦ ਲਾਲ ਵਾਸੀ ਹਦੀਆਬਾਦ ਵਜੋਂ ਹੋਈ ਹੈ | ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਭਰਾ ਕਰਨ ਨੇ ਦੱਸਿਆ ਕਿ ਉਹ ਹਦੀਆਬਾਦ ਦੇ ਰਹਿਣ ਵਾਲੇ ਹਨ ਤੇ ਉਸ ਦਾ ਭਰਾ ਤੇ ਕੁਝ ਸਾਥੀ ਇਕੱਠੇ ਬੈਠੇ ਸਨ ਕਿ ਇਨ੍ਹਾਂ ਦੀ ਆਪਸ 'ਚ ਬਹਿਸਬਾਜੀ ਹੋ ਗਈ | ਇਸੇ ਦੌਰਾਨ ਕੁਝ ਨੌਜਵਾਨਾਂ, ਜੋ ਕਰੇਟਾ ਗੱਡੀ 'ਚ ਸਵਾਰ ਹੋ ਕੇ ਆਏ ਸਨ, ਨੇ ਉਸ ਦੇ ਭਰਾ 'ਤੇ ਗੋਲੀ ਚੱਲਾ ਦਿੱਤੀ ਤੇ ਫ਼ਰਾਰ ਹੋ ਗਏ | ਉਸ ਨੇ ਦੱਸਿਆ ਕਿ ਜ਼ਖਮੀ ਹਾਲਤ 'ਚ ਉਸ ਦੇ ਭਰਾ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ |