07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮਨੁੱਖੀ ਤਸਕਰੀ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ-ਅਸ਼ੋਕ ਮਿੱਤਲ

ਅਜੀਤ ਡੈਸਕ 04-12-2025
ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਬੁੱਧਵਾਰ ਨੂੰ ਦੇਸ਼ ਵਿਚ ਲਾਪਤਾ ਬੱਚਿਆਂ ਅਤੇ ਔਰਤਾਂ ਦੇ ਮਾਮਲਿਆਂ 'ਤੇ ਚਿੰਤਾ ਪ੍ਰਗਟਾਈ ਅਤੇ ਨਾਲ ਹੀ ਉਨ੍ਹਾਂ ਨੇ ਮਨੁੱਖੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ | ਉਪਰਲੇ ਸਦਨ 'ਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦੇ ਹੋਏ ਅਸ਼ੋਕ ਮਿੱਤਲ ਨੇ ਕਿਹਾ ਕਿ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਦੇ ਅੰਕੜਿਆਂ ਅਨੁਸਾਰ ਦੇਸ਼ 'ਚ 47,000 ਮਾਸੂਮ ਬੱਚੇ ਲਾਪਤਾ ਹਨ ਜਾਂ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗਿਆ ਹੈ | ਐਨ.ਸੀ.ਆਰ.ਬੀ. ਦੇ ਅੰਕੜਿਆਂ ਅਨੁਸਾਰ ਇਸ ਤੋਂ ਵੀ ਵੱਧ ਚਿੰਤਾਜਨਕ ਗੱਲ ਇਹ ਹੈ ਕਿ ਕਰੀਬ 1.97 ਲੱਖ ਔਰਤਾਂ ਅਜੇ ਵੀ ਲਾਪਤਾ ਹਨ | ਪੰਜਾਬ ਤੋਂ 'ਆਪ' ਦੇ ਰਾਜ ਸਭਾ ਮੈਂਬਰ ਨੇ ਕਿਹਾ ਕਿ ਇਹ ਸਰਕਾਰੀ ਅੰਕੜੇ ਹਨ, ਪਰ ਪੁਲਿਸ ਸਟੇਸ਼ਨ ਤੱਕ ਨਾ ਪਹੁੰਚਣ ਵਾਲੇ ਮਾਮਲਿਆਂ ਦੀ ਗਿਣਤੀ ਲੱਖਾਂ ਵਿਚ ਹੋਵੇਗੀ | ਉਨ੍ਹਾਂ ਸੁਝਾਅ ਦਿੱਤਾ ਕਿ ਅਜਿਹੇ ਲਾਪਤਾ ਦੇ ਮਾਮਲਿਆਂ ਨੂੰ ਮਨੁੱਖੀ ਤਸਕਰੀ ਦੇ ਮਾਮਲਿਆਂ ਵਜੋਂ ਮੰਨਿਆ ਜਾਣਾ ਚਾਹੀਦਾ ਹੈ ਅਤੇ ਸਰਕਾਰ ਤੋਂ ਮਨੁੱਖੀ ਤਸਕਰੀ ਦੀ ਰੋਕਥਾਮ ਅਤੇ ਪੁਨਰਵਾਸ ਦੇਖਭਾਲ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ | ਉਨ੍ਹਾਂ ਨੇ ਗ੍ਰਹਿ ਮੰਤਰਾਲੇ ਅਧੀਨ ਇੱਕ ਰਾਸ਼ਟਰੀ ਲਾਪਤਾ ਵਿਅਕਤੀ ਟਰੈਕਿੰਗ ਪੋਰਟਲ ਬਣਾਉਣ ਦਾ ਵੀ ਸੁਝਾਅ ਦਿੱਤਾ | ਉਨ੍ਹਾਂ ਕਿਹਾ ਕਿ ਲਾਪਤਾ ਅਤੇ ਅਣਪਛਾਤੇ ਲੋਕਾਂ ਦਾ ਲੇਖਾ-ਜੋਖਾ ਕਰਨ ਲਈ ਜਨਗਣਨਾ ਅਭਿਆਸ ਵਿਚ ਇੱਕ ਕਾਲਮ ਪੇਸ਼ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇ ਅਸੀਂ ਉਨ੍ਹਾਂ ਦੀ ਗਿਣਤੀ ਨਹੀਂ ਕਰਾਂਗੇ ਤਾਂ ਅਸੀਂ ਉਨ੍ਹਾਂ ਨੂੰ ਕਿਵੇਂ ਲੱਭਾਂਗੇ?

ਪਿਛਲੀ ਖ਼ਬਰ ਔਜਲਾ ਨੇ ਚੁੱਕਿਆ ਪੰਜਾਬ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਮੁੱਦਾ ਅਗਲੀ ਖ਼ਬਰ ਲੋਕ ਸਭਾ 'ਚ ਗੰੂਜਿਆ ਚੰਡੀਗੜ੍ਹ ਦਾ ਮੁੱਦਾ<br> ਗ੍ਰਹਿ ਮੰਤਰਾਲੇ ਦੀ ਮੀਟਿੰਗ 'ਚ ਮੁੱਦਿਆਂ ਦਾ ਲੱਭਿਆ ਜਾਵੇ ਠੋਸ ਹੱਲ-ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।