21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਗਲਵਾਨ ਵਿਵਾਦ ਮਾਮਲੇ 'ਚ ਰਾਹੁਲ ਗਾਂਧੀ ਨੂੰ ਰਾਹਤ

ਅਜੀਤ ਡੈਸਕ 05-12-2025
ਨਵੀਂ ਦਿੱਲੀ, 4 ਦਸੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਕਾਂਗਰਸੀ ਆਗੂ ਤੇ ਲੋਕ-ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਗਲਵਾਨ ਘਾਟੀ ਨਾਲ ਜੁੜੇ ਬਿਆਨ ਨੂੰ ਲੈ ਕੇ ਚੱਲ ਰਹੇ ਮਾਣਹਾਨੀ ਮਾਮਲੇ 'ਚ ਵੱਡੀ ਰਾਹਤ ਦਿੱਤੀ ਹੈ ¢ ਸਰਬਉੱਚ ਅਦਾਲਤ ਨੇ ਟ੍ਰਾਇਲ ਕੋਰਟ ਦੀ ਕਾਰਵਾਈ 'ਤੇ ਲੱਗੀ ਰੋਕ ਨੂੰ ਅਪ੍ਰੈਲ 2026 'ਚ ਅੰਤਿਮ ਸੁਣਵਾਈ ਤਕ ਵਧਾਉਣ ਦਾ ਆਦੇਸ਼ ਦਿੱਤਾ ਹੈ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਲਾਹਾਬਾਦ ਹਾਈ ਕੋਰਟ ਨੇ ਹੇਠਲੀ ਅਦਾਲਤ ਵਲੋਂ ਜਾਰੀ ਕੀਤੇ ਗਏ ਸੰਮਨ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ | ਇਸ ਫ਼ੈਸਲੇ ਦੇ ਖ਼ਿਲਾਫ਼ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ | ਇਹ ਮਾਮਲਾ 2020 'ਚ ਚੀਨ ਦੇ ਨਾਲ ਹੋਏ ਗਲਵਾਨ ਘਾਟੀ ਸੰਘਰਸ਼ ਦੇ ਸੰਦਰਭ 'ਚ ਭਾਰਤੀ ਸੈਨਾ 'ਤੇ ਕੀਤੀ ਗਈ ਟਿੱਪਣੀ ਨਾਲ ਜੁੜਿਆ ਹੈ | ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਦੇ ਸਾਬਕਾ ਡਾਇਰੈਕਟਰ ਉਦੈ ਸ਼ੰਕਰ ਸ੍ਰੀਵਾਸਤਵ ਨੇ ਰਾਹੁਲ ਦੇ ਬਿਆਨ 'ਤੇ ਇਤਰਾਜ਼ ਜਤਾਉਂਦੇ ਹੋਏ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ¢

ਪਿਛਲੀ ਖ਼ਬਰ -ਨੌਕਰੀ ਬਦਲੇ ਜ਼ਮੀਨ ਮਾਮਲਾ-<br> ਲਾਲੂ ਪ੍ਰਸਾਦ ਯਾਦਵ ਤੇ ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਮੁਲਤਵੀ ਅਗਲੀ ਖ਼ਬਰ ਸਰਕਾਰ ਦੀਆਂ ਨੀਤੀਆਂ ਕਾਰਨ ਕਮਜ਼ੋਰ ਹੋਇਆ ਰੁਪਈਆ-ਖੜਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।