21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

-ਨੌਕਰੀ ਬਦਲੇ ਜ਼ਮੀਨ ਮਾਮਲਾ-<br> ਲਾਲੂ ਪ੍ਰਸਾਦ ਯਾਦਵ ਤੇ ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਮੁਲਤਵੀ

ਅਜੀਤ ਡੈਸਕ 05-12-2025
ਨਵੀਂ ਦਿੱਲੀ, 4 ਦਸੰਬਰ (ਜਗਤਾਰ ਸਿੰਘ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ ਤੇ ਉਨ੍ਹਾਂ ਦੇ ਪਰਿਵਾਰ ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਫ਼ਿਲਹਾਲ ਰਾਹਤ ਮਿਲੀ ਹੈ | 'ਨੌਕਰੀ ਬਦਲੇ ਜ਼ਮੀਨ' ਸੀ.ਬੀ.ਆਈ. ਕੇਸ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ, ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ, ਮੀਸਾ ਭਾਰਤੀ, ਹੇਮਾ ਯਾਦਵ ਤੇ ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਦੇ ਹੁਕਮ ਨੂੰ ਮੁਲਤਵੀ ਕਰ ਦਿੱਤਾ | ਇਸ ਫ਼ੈਸਲੇ ਨੂੰ ਲਾਲੂ ਪਰਿਵਾਰ ਲਈ ਰਾਹਤ ਮੰਨਿਆ ਜਾ ਰਿਹਾ ਹੈ | ਅਦਾਲਤ ਨੇ ਸੁਣਵਾਈ ਦੌਰਾਨ ਕਿਹਾ ਕਿ ਇਹ ਕੇਸ ਲੰਬਾ ਚੱਲਿਆ ਹੈ ਅਤੇ ਟ੍ਰਾਇਲ ਦੀ ਪ੍ਰਕਿਰਿਆ ਦੇ ਦੌਰਾਨ 4 ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ | ਅਦਾਲਤ ਨੇ ਸੀ.ਬੀ.ਆਈ. ਨੂੰ ਮੁਲਜ਼ਮਾਂ ਦੀ ਸਥਿਤੀ ਦੀ ਪੁਸ਼ਟੀ ਕਰਨ ਲਈ ਕਿਹਾ ਹੈ, ਕਿਉਂਕਿ ਕੁਝ ਮੁਲਜ਼ਮਾਂ ਦੀ ਕਾਰਵਾਈ ਦੌਰਾਨ ਮੌਤ ਹੋ ਗਈ ਸੀ | ਅਦਾਲਤ ਨੇ ਸੀ.ਬੀ.ਆਈ. ਨੂੰ ਇਕ ਸਥਿਤੀ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ ਤੇ ਮਾਮਲੇ ਨੂੰ 8 ਦਸੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ |

ਪਿਛਲੀ ਖ਼ਬਰ ਟਰੰਪ ਪ੍ਰਸ਼ਾਸਨ ਵਲੋਂ ਐੱਚ-1ਬੀ, ਐੱਚ-4 ਵੀਜ਼ਾ ਬਿਨੈਕਾਰਾਂ ਨੂੰ ਆਪਣੀਆਂ ਸੋਸ਼ਲ ਮੀਡੀਆ ਪ੍ਰੋਫਾਈਲਾਂ ਜਨਤਕ ਕਰਨ ਦਾ ਹੁ... ਅਗਲੀ ਖ਼ਬਰ ਗਲਵਾਨ ਵਿਵਾਦ ਮਾਮਲੇ 'ਚ ਰਾਹੁਲ ਗਾਂਧੀ ਨੂੰ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।