20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਰਕਾਰ ਨਹੀਂ ਚਾਹੁੰਦੀ ਕਿ ਵਿਰੋਧੀ ਧਿਰਾਂ ਵਿਦੇਸ਼ੀ ਮਹਿਮਾਨਾਂ ਨੂੰ ਮਿਲਣ-ਰਾਹੁਲ ਗਾਂਧੀ

ਅਜੀਤ ਡੈਸਕ 05-12-2025
ਨਵੀਂ ਦਿੱਲੀ, 4 ਦਸੰਬਰ (ਉਪਮਾ ਡਾਗਾ ਪਾਰਥ)-ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਵਿਦੇਸ਼ੀ ਵਫ਼ਦ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੰਦੀ, ਜੋ ਕਿ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ | ਰਾਹੁਲ ਗਾਂਧੀ ਦਾ ਉਕਤ ਬਿਆਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਦੋ ਦਿਨਾ ਦੌਰੇ 'ਤੇ ਭਾਰਤ ਆਉਣ ਤੋਂ ਕੁਝ ਘੰਟੇ ਪਹਿਲਾਂ ਆਇਆ | ਉਨ੍ਹਾਂ ਕਿਹਾ ਕਿ ਪਹਿਲਾਂ ਵਾਜਪਾਈ ਅਤੇ ਮਨਮੋਹਨ ਸਿੰਘ ਦੀ ਸਰਕਾਰ ਦੇ ਸਮੇਂ 'ਚ ਇਹ ਪਰੰਪਰਾ ਨਿਭਾਈ ਜਾਂਦੀ ਸੀ, ਪਰ ਮੌਜੂਦਾ ਸਰਕਾਰ ਨੇ 'ਅਸੁਰੱਖਿਆ' ਦੇ ਕਾਰਨ ਸਾਲਾਂ ਤੋਂ ਚੱਲੀ ਆ ਰਹੀ ਇਸ ਪਰੰਪਰਾ ਨੂੰ ਖ਼ਤਮ ਕਰ ਦਿੱਤਾ ਹੈ |
ਪਿਛਲੀ ਖ਼ਬਰ ਸੁਸ਼ਮਾ ਸਵਰਾਜ ਦੇ ਪਤੀ ਸਵਰਾਜ ਕੌਸ਼ਲ ਦਾ ਦਿਹਾਂਤ ਅਗਲੀ ਖ਼ਬਰ ਲੋਕ ਸਭਾ 'ਚ ਗੂੰਜੇ ਪੰਜਾਬ ਦੇ ਮੁੱਦੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।