20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਤੰਬਾਕੂ 'ਤੇ ਐਕਸਾਈਜ਼ ਡਿਊਟੀ ਲਗਾਉਣ ਵਾਲੇ ਬਿੱਲ ਨੂੰ ਸੰਸਦ ਦੀ ਮਨਜ਼ੂਰੀ

ਅਜੀਤ ਡੈਸਕ 05-12-2025
ਨਵੀਂ ਦਿੱਲੀ, 4 ਦਸੰਬਰ (ਪੀ.ਟੀ.ਆਈ.)-ਸੰਸਦ ਨੇ ਵੀਰਵਾਰ ਨੂੰ ਇਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤਹਿਤ ਜੀ.ਐਸ.ਟੀ. ਮੁਆਵਜ਼ਾ ਸੈੱਸ ਖ਼ਤਮ ਹੋਣ ਤੋਂ ਬਾਅਦ ਤੰਬਾਕੂ ਅਤੇ ਇਸ ਨਾਲ ਸੰਬੰਧਿਤ ਉਤਪਾਦਾਂ 'ਤੇ ਵੱਧ ਐਕਸਾਈਜ਼ ਡਿਊਟੀ ਲਗਾਈ ਜਾ ਸਕੇਗੀ | ਰਾਜ ਸਭਾ ਨੇ ਇਸ ਬਿੱਲ ਨੂੰ ਪਾਸ ਕਰਕੇ ਲੋਕ ਸਭਾ ਨੂੰ ਵਾਪਸ ਭੇਜ ਦਿੱਤਾ | ਲੋਕ ਸਭਾ ਨੇ ਬੁੱਧਵਾਰ ਨੂੰ ਕੇਂਦਰੀ ਐਕਸਾਈਜ਼ (ਸੋਧ) ਬਿੱਲ, 2025 ਨੂੰ ਪਾਸ ਕਰ ਦਿੱਤਾ ਸੀ | ਰਾਜ ਸਭਾ 'ਚ ਬਿੱਲ 'ਤੇ ਚਰਚਾ ਦਾ ਜਵਾਬ ਦਿੰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਨੂੰਨ ਦੇ ਵੱਖ-ਵੱਖ ਪਹਿਲੂਆਂ 'ਤੇ ਗੱਲ ਕੀਤੀ ਅਤੇ ਵੱਖ-ਵੱਖ ਮੈਂਬਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ |

ਪਿਛਲੀ ਖ਼ਬਰ ਸੜਕ ਹਾਦਸੇ ‘ਚ ਨਵ-ਵਿਆਹੇ ਜੋੜੇ ਦੀ ਮੌ.ਤ, ਪੰਜਾਬੀ ਡਰਾਈਵਰ ਗ੍ਰਿਫ਼ਤਾਰ, ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਜੱਜਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ-ਮੇਘਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।