19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਪਿਤਾ ਦਾ ਕਤਲ <br/>

ਅਜੀਤ ਡੈਸਕ 09-12-2025
ਅਬੋਹਰ, 8 ਦਸੰਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਭੰਗਾਲਾ 'ਚ ਬੀਤੀ ਦੇਰ ਸ਼ਾਮ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ, ਜਿਥੇ ਇਕ ਨੌਜਵਾਨ ਕੁਝ ਸਮੇਂ ਤੋਂ ਇਕ ਲੜਕੀ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ, ਜਦੋਂ ਕਿ ਲੜਕੀ ਦਾ ਪਿਤਾ ਉਸ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ | ਇਸੇ ਦੁਸ਼ਮਣੀ ਕਾਰਨ ਕੱਲ੍ਹ ਦੇਰ ਸ਼ਾਮ ਲੜਕੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਦੇ ਪਿਤਾ ਨੂੰ ਉਸ ਦੇ ਘਰ ਨੇੜੇ ਘੇਰ ਲਿਆ ਅਤੇ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਘਟਨਾ ਤੋਂ ਬਾਅਦ ਹਮਲਾ ਕਰਨ ਵਾਲਾ ਪਰਿਵਾਰ ਫ਼ਰਾਰ ਹੈ | ਮਾਰਿਆ ਜਾਣ ਵਾਲਾ ਵਿਅਕਤੀ ਮਜ਼ਦੂਰੀ ਕਰਦਾ ਸੀ ਤੇ ਉਸ ਦੇ ਦੋ ਬੇਟੇ ਅਤੇ ਇਕ ਬੇਟੀ ਸੀ | ਪੁਲਿਸ ਨੂੰ ਦਿੱਤੇ ਬਿਆਨ 'ਚ ਮਿ੍ਤਕ ਦੀ ਪਤਨੀ ਚਰਨਜੀਤ ਕੌਰ ਨੇ ਕਿਹਾ ਕਿ ਉਸ ਦੀ ਧੀ ਨੂੰ ਅਕਸਰ ਗੁਆਂਢ 'ਚ ਰਹਿਣ ਵਾਲਾ ਮਨਜਿੰਦਰ ਸਿੰਘ ਪੁੱਤਰ ਚੰਦ ਸਿੰਘ ਤੰਗ-ਪ੍ਰੇਸ਼ਾਨ ਕਰਦਾ ਸੀ, ਜਦੋਂ ਕਿ ਉਸ ਦਾ ਪਤੀ ਬਲਕਾਰ ਸਿੰਘ ਉਕਤ ਨੌਜਵਾਨ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ | ਇਸੇ ਦੁਸ਼ਮਣੀ ਕਾਰਨ ਕੱਲ੍ਹ ਸ਼ਾਮ ਜਦੋਂ ਉਸ ਦਾ ਪਤੀ ਕਿਸੇ ਕੰਮ ਲਈ ਘਰੋਂ ਬਾਹਰ ਜਾ ਰਿਹਾ ਸੀ ਤਾਂ ਮਨਜਿੰਦਰ ਸਿੰਘ ਉਰਫ਼ ਮਨੀ, ਉਸ ਦਾ ਭਰਾ ਤਰਸੇਮ ਸਿੰਘ ਪੁੱਤਰ ਚੰਦ ਸਿੰਘ, ਪਿਤਾ ਚੰਦ ਸਿੰਘ ਪੁੱਤਰ ਆਤਮਾ ਸਿੰਘ ਅਤੇ ਹਰਪ੍ਰੀਤ ਕੌਰ ਪਤਨੀ ਚੰਦ ਸਿੰਘ ਨੇ ਬਲਕਾਰ ਸਿੰਘ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ | ਥਾਣਾ ਸਦਰ ਪੁਲਿਸ ਅਬੋਹਰ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਤੇ ਉਨ੍ਹਾਂ ਦੀ ਭਾਲ ਕਰ ਰਹੀ ਹੈ |

ਪਿਛਲੀ ਖ਼ਬਰ ਦਿੱਲੀ ਦੀ ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ <br/> ਅਗਲੀ ਖ਼ਬਰ ਸੰਤ ਸੀਚੇਵਾਲ ਵਲੋਂ 10ਵੇਂ ਜੇ. ਪੀ. ਜੀ. ਏ. ਕਿਸਾਨ ਮੇਲੇ ਦਾ ਉਦਘਾਟਨ 8 ਨਕੋਦਰ ਵਿਖੇ ਹੋਏ ਕਿਸਾਨ ਮੇਲੇ ਦਾ ਕਿਸਾਨਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।