19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਇੰਡੀਗੋ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਤੁਰੰਤ ਸੁਣਵਾਈ ਤੋਂ ਇਨਕਾਰ <br/>

ਅਜੀਤ ਡੈਸਕ 09-12-2025
ਨਵੀਂ ਦਿੱਲੀ, 8 ਦਸੰਬਰ (ਜਗਤਾਰ ਸਿੰਘ)-ਇੰਡੀਗੋ ਸੰਕਟ ਮਾਮਲੇ ਸੰਬੰਧੀ ਸੁਪਰੀਮ ਕੋਰਟ ਨੇ ਇੰਡੀਗੋ ਵਿਰੁੱਧ ਦਾਇਰ ਪਟੀਸ਼ਨ 'ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ | ਚੀਫ਼ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਭਾਰਤ ਸਰਕਾਰ ਪਹਿਲਾਂ ਹੀ ਇਸ ਮੁੱਦੇ 'ਤੇ ਕਾਰਵਾਈ ਕਰ ਰਹੀ ਹੈ | ਸੁਪਰੀਮ ਕੋਰਟ ਨੇ ਕਿਹਾ ਕਿ ਉਹ ਏਅਰਲਾਈਨ ਕੰਪਨੀ ਇੰਡੀਗੋ ਨਾਲ ਸੰਬੰਧਿਤ ਮਾਮਲੇ ਵਿਚ ਤੁਰੰਤ ਸੁਣਵਾਈ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਵਿਚਾਰ ਨਹੀਂ ਕਰੇਗੀ | ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਲੱਖਾਂ ਲੋਕ ਫਸੇ ਹੋਏ ਹਨ, ਪਰ ਭਾਰਤ ਸਰਕਾਰ ਨੇ ਇਸ ਮੁੱਦੇ ਦਾ ਨੋਟਿਸ ਲਿਆ ਹੈ | ਸਾਨੂੰ ਇਸ ਵੇਲੇ ਇਸ ਪਟੀਸ਼ਨ ਵਿਚ ਕੁਝ ਜ਼ਰੂਰੀ ਨਹੀਂ ਦਿਖਾਈ ਦੇ ਰਿਹਾ | ਦੂਜੇ ਪਾਸੇ ਦਿੱਲੀ ਹਾਈ ਕੋਰਟ ਨੇ ਇਸ ਸੰਬੰਧੀ ਪਟੀਸ਼ਨ ਨੂੰ 10 ਦਸੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ | ਉੱਧਰ ਉਡਾਣਾਂ ਰੱਦ ਤੇ ਦੇਰੀ ਹੋਣ ਕਾਰਨ ਪਿਛਲੇ ਕੁੱਝ ਦਿਨਾਂ ਤੋਂ ਸੰਕਟ ਨਾਲ ਜੂਝ ਰਹੀ ਏਅਰਲਾਈਨ ਕੰਪਨੀ ਇੰਡੀਗੋ ਦੀਆਂ ਮੁਸ਼ਕਿਲਾਂ ਹਾਲੇ ਵੀ ਬਰਕਰਾਰ ਹਨ | ਸੋਮਵਾਰ 8 ਦਸੰਬਰ ਭਾਵ ਲਗਾਤਾਰ ਸੱਤਵੇਂ ਦਿਨ ਵੀ ਦੇਸ਼ ਭਰ ਦੇ ਕਈ ਹਵਾਈ ਅੱਡਿਆਂ 'ਤੇ 500 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ | ਇੰਡੀਗੋ ਨੇ ਯਾਤਰੀਆਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ |

ਪਿਛਲੀ ਖ਼ਬਰ ਲਾਡੋਵਾਲ ਟੋਲ ਪਲਾਜ਼ਾ ਨੇੜੇ ਕਾਰ ਹਾਦਸੇ 'ਚ 5 ਮੌਤਾਂ <br/> ਅਗਲੀ ਖ਼ਬਰ ਦਿੱਲੀ ਦੀ ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।