19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਤਰਨ ਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਗੈਂਗਸਟਰ ਹਲਾਕ <br/>

ਅਜੀਤ ਡੈਸਕ 09-12-2025
ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਤੇ ਗੈਂਗਸਟਰ ਵਿਚਕਾਰ ਹੋਏ ਮੁਕਾਬਲੇ ਦੌਰਾਨ ਪੁਲਿਸ ਦੀ ਗੋਲੀਬਾਰੀ ਨਾਲ ਇਕ ਗੈਂਗਸਟਰ ਮਾਰਿਆ ਗਿਆ, ਜਦਕਿ ਇਸ ਮੁਕਾਬਲੇ ਦੌਰਾਨ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸ. ਪ੍ਰਭਜੀਤ ਸਿੰਘ ਤੇ ਉਸ ਦਾ ਗੰਨਮੈਨ ਵੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ | ਪੁਲਿਸ ਅਧਿਕਾਰੀਆਂ ਅਨੁਸਾਰ ਮਾਰਿਆ ਗਿਆ ਗੈਂਗਸਟਰ 3 ਦਸੰਬਰ ਨੂੰ ਨਜ਼ਦੀਕੀ ਪਿੰਡ ਭੁੱਲਰ ਵਿਖੇ ਇਕ ਕਰਿਆਨਾ ਵਪਾਰੀ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਲੋੜੀਂਦਾ ਸੀ ਤੇ ਇਸੇ ਗੈਂਗਸਟਰ ਨੇ ਕਰਿਆਨਾ ਵਪਾਰੀ ਉਪਰ ਗੋਲੀਆਂ ਦਾਗੀਆਂ ਸਨ | ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਤਰਨ ਤਾਰਨ ਦੇ ਇੰਚਾਰਜ ਪ੍ਰਭਜੀਤ ਸਿੰਘ ਨੂੰ ਸੂਚਨਾ ਮਿਲੀ ਕਿ ਇਲਾਕੇ ਵਿਚ ਇਕ ਸ਼ੱਕੀ ਵਿਅਕਤੀ ਜ਼ੈੱਨ ਕਾਰ 'ਤੇ ਘੁੰਮ ਰਿਹਾ ਹੈ, ਜਿਸ 'ਤੇ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਉਸ ਨੂੰ ਜਦ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਪਾਰਟੀ 'ਤੇ ਗੋਲੀ ਚਲਾ ਦਿੱਤੀ | ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਦੇ ਗੋਲੀਆਂ ਲੱਗੀਆਂ ਤੇ ਜ਼ਖ਼ਮੀ ਹਾਲਤ 'ਚ ਉਸ ਨੂੰ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਮਿ੍ਤਕ ਗੈਂਗਸਟਰ ਦੇ ਕੋਲੋਂ ਇਕ ਪਿਸਤੌਲ ਵੀ ਬਰਾਮਦ ਕੀਤਾ ਗਿਆ | ਮਿ੍ਤਕ ਗੈਂਗਸਟਰ ਦੀ ਪਛਾਣ ਸੁਖਬੀਰ ਸਿੰਘ ਉਰਫ ਸੁੱਖਾ ਕੋਟਲੀ ਪੁੱਤਰ ਰਣਜੀਤ ਸਿੰਘ ਵਾਸੀ ਉਦੋਕੇ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ ਅਤੇ ਜਿਸ ਕਾਰ 'ਤੇ ਉਕਤ ਗੈਂਗਸਟਰ ਸਵਾਰ ਹੋ ਕੇ ਆ ਰਿਹਾ ਸੀ, ਉਹ ਤਰਨ ਤਾਰਨ ਤੋਂ ਚੋਰੀ ਕੀਤੀ ਗਈ ਸੀ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਤਰਨ ਤਾਰਨ ਦੇ ਐਸ.ਐਸ.ਪੀ. ਸੁਰਿੰਦਰ ਲਾਂਬਾ ਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਇਲਾਕੇ ਦੀ ਘੇਰਾਬੰਦੀ ਕੀਤੀ |

ਪਿਛਲੀ ਖ਼ਬਰ 'ਵੰਦੇ ਮਾਤਰਮ' 'ਤੇ ਚਰਚਾ ਨੂੰ ਲੈ ਕੇ ਸੱਤਾ ਅਤੇ ਵਿਰੋਧੀ ਧਿਰਾਂ ਦਰਮਿਆਨ ਤਿੱਖੀ ਸ਼ਬਦੀ ਜੰਗ <br/> ਅਗਲੀ ਖ਼ਬਰ ਕਾਂਗਰਸ ਵਲੋਂ ਨਵਜੋਤ ਕੌਰ ਸਿੱਧੂ ਮੁਢਲੀ ਮੈਂਬਰਸ਼ਿਪ ਤੋਂ ਮੁਅੱਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।