ਮੇਵਾ ਸਿੰਘ
ਲੰਬੀ, 8 ਦਸੰਬਰ-ਜੇਕਰ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਨਾ ਬਣਦੇ, ਤਾਂ ਪੰਜਾਬ ਦਾ ਬਹੁਤ ਬੁਰਾ ਹਾਲ ਹੋਣਾ ਸੀ, ਕਿਉਂਕਿ ਸੂਬੇ ਅੰਦਰ ਇੰਸਟੀਚਿਊਟ, ਯੂਨੀਵਰਸਿਟੀਜ਼, ਆਦਰਸ਼ ਸਕੂਲ, ਦਾਣਾ ਮੰਡੀਆਂ, ਟਿਊਬਵੈੱਲਾਂ ਦੇ ਕੁਨੈਕਸ਼ਨ, ਗ਼ਰੀਬ ਵਰਗ ਲਈ ਆਟਾ ਦਾਲ ਸਕੀਮ, ਪੈਨਸ਼ਨ ਸਕੀਮ ਤੇ ਬੁਢਾਪਾ ਸਕੀਮ ਵਰਗੀਆਂ ਲੋਕ ਭਲਾਈ ਸਕੀਮਾਂ ਸਿਰਫ਼ ਸ. ਬਾਦਲ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਹੀ ਹੋਈਆਂ | ਇਹ ਗੱਲਾਂ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਸਵ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਦੇ 98ਵੇਂ ਜਨਮ ਦਿਨ ਮੌਕੇ ਜੋ ਕਿ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ, ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਖੀਆਂ | ਇਸ ਮੌਕੇ ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਦੇ 70 ਫੁੱਟ ਦੇ ਬੁੱਤ ਤੋਂ ਪਰਦਾ ਹਟਾਇਆ ਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਲਹਿਰਾਇਆ | ਇਸ ਮੌਕੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ, ਪ੍ਰਨੀਤ ਕੌਰ ਕੈਰੋਂ, ਮਨਪ੍ਰੀਤ ਸਿੰਘ ਬਾਦਲ ਸਾਬਕਾ ਮੰਤਰੀ, ਅਭੈ ਚੌਟਾਲਾ ਪ੍ਰਧਾਨ ਇਨੈਲੋ, ਸਮੂਹ ਬਾਦਲ ਪਰਿਵਾਰ ਦੇ ਮੈਂਬਰ ਤੇ ਸੀਨੀਅਰ ਅਕਾਲੀ ਲੀਡਰਸ਼ਿਪ ਮੌਜੂਦ ਸੀ | ਸੁਖਬੀਰ ਨੇ ਕਿਹਾ ਕਿ ਉਹ ਬੜੇ ਖ਼ੁਸ਼ਕਿਸਮਤ ਹਨ ਕਿ ਉਹ ਸ. ਪ੍ਰਕਾਸ਼ ਸਿੰਘ ਬਾਦਲ ਦੇ ਸਪੁੱਤਰ ਹਨ ਅਤੇ ਉਨ੍ਹਾਂ 'ਤੇ ਹੁਣ ਬਹੁਤ ਵੱਡੀ ਜ਼ਿੰਮੇਵਾਰੀ ਹੈ, ਕਿਉਂਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਤਾ ਨੇ ਸ਼੍ਰੋਮਣੀ ਅਕਾਲੀ ਦਲ ਤੇ ਪੰਥ ਵਾਸਤੇ ਜਦੋਂ ਵੀ ਕੋਈ ਵੱਡੀ ਕੁਰਬਾਨੀ ਦੇਣੀ ਪਈ ਤਾਂ ਉਹ ਪਿੱਛੇ ਨਹੀਂ ਹਟੇ ਅਤੇ ਉਹ ਵੀ ਉਨ੍ਹਾਂ ਵਾਂਗ ਲੋਕਾਂ ਦੀ ਸੇਵਾ ਕਰਨਗੇ | ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ. ਬਾਦਲ ਜੋ ਵਾਅਦਾ ਕਰ ਲੈਂਦੇ ਸਨ, ਉਸ ਨੂੰ ਪੂਰਾ ਜ਼ਰੂਰ ਕਰਦੇ ਸਨ | ਉਨ੍ਹਾਂ ਦਾ ਸੁਭਾਅ ਸਰਲ ਤੇ ਸਹਿਜ ਸੀ | ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਸ. ਬਾਦਲ ਨੂੰ ਯਾਦ ਕਰਦਿਆਂ ਦੱਸਿਆ ਕਿ ਉਹ ਜੋ ਸਮਾਂ ਦੇ ਦਿੰਦੇ ਸਨ, ਉਸ ਤੋਂ ਵੀ ਕਰੀਬ 15 ਮਿੰਟ ਪਹਿਲਾਂ ਪਹੁੰਚਦੇ ਸਨ | ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਤਾਇਆ ਜੀ ਪ੍ਰਕਾਸ਼ ਸਿੰਘ ਬਾਦਲ ਬਚਪਨ ਤੋਂ ਦੇਸ਼ ਤੇ ਕੌਮ ਦੀ ਤਰੱਕੀ ਲਈ ਸੋਚਦੇ ਰਹਿੰਦੇ ਸਨ | ਉਨ੍ਹਾਂ ਨੇ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਪੰਜਾਬ ਅੰਦਰ ਵੱਡੇ ਵਿਕਾਸ ਦੇ ਕੰਮ ਕਰਵਾਏ | ਇਨੈਲੋ ਦੇ ਪ੍ਰਧਾਨ ਅਭੈ ਚੌਟਾਲਾ ਨੇ ਕਿਹਾ ਕਿ ਸ. ਬਾਦਲ ਇਕ ਰਾਜਨੇਤਾ ਹੀ ਨਹੀਂ ਸਨ, ਉਹ ਤਾਂ ਤੁਰਦੀ ਫ਼ਿਰਦੀ ਸੰਸਥਾ ਸਨ | ਉਨ੍ਹਾਂ ਦੇ ਦਾਦਾ ਚੌਧਰੀ ਦੇਵੀ ਲਾਲ ਤੇ ਪ੍ਰਕਾਸ਼ ਸਿੰਘ ਬਾਦਲ ਦਾ ਡੰਘਾ ਦੋਸਤਾਨਾ ਸੀ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ. ਬਾਦਲ ਜਿਥੇ ਇਕ ਰਾਜਨੇਤਾ ਸਨ, ਉੱਥੇ ਉਹ ਆਪਣੇ ਰੁਝੇਂਵਿਆਂ ਵਿਚ ਵੀ ਰੋਜ਼ਾਨਾ ਗੁਰਬਾਣੀ ਦਾ ਪਾਠ ਕਰਨਾ ਨਹੀਂ ਭੁੱਲਦੇ ਸਨ | ਕਾਮਰੇਡ ਆਗੂ ਹਰਦੇਵ ਅਰਸ਼ੀ ਨੇ ਕਿਹਾ ਕਿ ਸ. ਬਾਦਲ ਦੀ ਯਾਦ ਨੂੰ ਤਾਜ਼ਾ ਕਰਨ ਵਾਸਤੇ ਜਿਹੜਾ ਬੁੱਤ ਬਾਦਲ ਪਰਿਵਾਰ ਵਲੋਂ ਅੱਜ ਇਥੇ ਲਗਾਇਆ ਗਿਆ ਹੈ, ਉਹ ਸਮੂਹ ਬਾਦਲ ਪਰਿਵਾਰ ਦਾ ਧੰਨਵਾਦ ਕਰਦੇ ਹਨ | ਸਟੇਜ ਦੀ ਕਾਰਵਾਈ ਪਾਰਟੀ ਦੇ ਜਨਰਲ ਸਕੱਤਰ ਡਾ: ਦਲਜੀਤ ਸਿੰਘ ਚੀਮਾ ਨੇ ਚਲਾਈ | ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਸਾਬਕਾ ਜਥੇਦਾਰ ਪਟਨਾ ਸਾਹਿਬ, ਬਾਬਾ ਬੂਟਾ ਸਿੰਘ ਗੁਰਥੜੀ, ਬਾਬਾ ਮਨਪ੍ਰੀਤ ਸਿੰਘ ਕਾਰ ਸੇਵਾ ਵਾਲੇ ਤੇ ਹੋਰ ਧਾਰਮਿਕ ਸ਼ਖ਼ਸੀਅਤਾਂ, ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਗੁਰਚਰਨ ਸਿੰਘ ਗਰੇਵਾਲ, ਸੋਹਨ ਸਿੰਘ ਠੰਡਲ, ਹਰਦੇਵ ਅਰਸ਼ੀ, ਬੀਬੀ ਹਰਗੋਬਿੰਦ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਤੇਜਿੰਦਰਪਾਲ ਕੌਰ ਸਾਬਕਾ ਚੇਅਰਮੈਨ, ਤੇਜਿੰਦਰ ਸਿੰਘ ਮਿੱਡੂਖੇੜਾ, ਕੁਲਵਿੰਦਰ ਸਿੰਘ ਕਾਕਾ, ਗੁਰਬਖ਼ਸ਼ੀਸ ਸਿੰਘ ਵਿੱਕੀ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਨਵਜਿੰਦਰ ਸਿੰਘ ਕਰਮਗੜ੍ਹ ਜ਼ਿਲ੍ਹਾ ਪ੍ਰਧਾਨ, ਰਣਜੋਧ ਸਿੰਘ ਲੰਬੀ, ਜਗਮੀਤ ਸਿੰਘ ਨੀਟੂ ਤੱਪਾਖੇੜਾ, ਮਨੂੰ ਬਰਾੜ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਜੈਰਾਜ ਸਿੰਘ ਫ਼ੱਤਣਵਾਲਾ, ਅਰਪਨ ਬੀਦੋਵਾਲੀ, ਗੁਰਪ੍ਰੀਤ ਬਾਦਲ, ਕੌਰ ਸਿੰਘ ਸਰਪੰਚ ਲੰਬੀ, ਜਸਵੰਤ ਸਿੰਘ ਸਾਬਕਾ ਸਰਪੰਚ ਲੰਬੀ, ਬਲਵਿੰਦਰ ਸਿੰਘ ਮਾਹੂਆਣਾ, ਮਨਪ੍ਰੀਤ ਸਿੰਘ ਆਦਿ ਮੌਜੂਦ ਸਨ |
ਸੁਖਬੀਰ ਵਲੋਂ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ
ਗਿੱਦੜਬਾਹਾ, 8 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਗਿੱਦੜਬਾਹਾ ਤੋਂ ਹੀ ਚੋਣ ਲੜਨਗੇ | ਇਸ ਮੌਕੇ ਉਨ੍ਹਾਂ ਕਿਹਾ ਕਿ ਗਿੱਦੜਬਾਹਾ ਹਲਕਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਤੇ ਉਹ ਕਿਸੇ ਵੀ ਕੀਮਤ 'ਤੇ ਹਲਕੇ ਨੂੰ ਨਹੀਂ ਛੱਡਣਗੇ | ਉਨ੍ਹਾਂ ਕਿਹਾ ਕਿ ਗਿੱਦੜਬਾਹਾ ਹਲਕੇ ਤੋਂ ਉਨ੍ਹਾਂ ਦੇ ਪਿਤਾ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਿਆਸਤ ਸ਼ੁਰੂ ਕੀਤੀ ਸੀ ਤੇ ਪੰਜ ਵਾਰ ਮੁੱਖ ਮੰਤਰੀ ਬਣੇ | ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਉਹ ਖੁਦ ਹਲਕਾ ਗਿੱਦੜਬਾਹਾ ਤੋਂ ਚੋਣ ਲੜਗੇ ਤੇ ਹਲਕਾ ਵਾਸੀਆਂ ਨੂੰ ਹੁਣ ਫ਼ਿਕਰ ਕਰਨ ਦੀ ਲੋੜ
ਬਾਦਲ ਸਰਕਾਰ ਸਮੇਂ ਹੀ ਪੰਜਾਬ ਦਾ ਵਿਕਾਸ ਹੋਇਆ-ਸੁਖਬੀਰ <br/>
ਅਜੀਤ ਡੈਸਕ
09-12-2025