29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਰੰਧਾਵਾ ਵਲੋਂ ਬੀਬੀ ਸਿੱਧੂ ਨੂੰ ਚਿਤਾਵਨੀ, ਭੇਜਿਆ ਕਾਨੂੰਨੀ ਨੋਟਿਸ

ਅਜੀਤ ਡੈਸਕ 10-12-2025

ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 9 ਦਸੰਬਰ-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਉਨ੍ਹਾਂ ਖ਼ਿਲਾਫ਼ ਲਗਾਏ ਗੰਭੀਰ ਦੋਸ਼ਾਂ ਮਗਰੋਂ ਕਾਨੂੰਨੀ ਨੋਟਿਸ ਭੇਜਿਆ ਹੈ | ਭੇਜੇ ਗਏ ਨੋਟਿਸ 'ਚ ਕਿਹਾ ਗਿਆ ਕਿ ਡਾ. ਸਿੱਧੂ ਵਲੋਂ ਰਾਜਸਥਾਨ ਵਿਚ ਪਾਰਟੀ ਟਿਕਟਾਂ ਦੀ ਵੰਡ ਦੌਰਾਨ ਭਿ੍ਸ਼ਟਾਚਾਰ ਦੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਝੂਠੇ, ਮਨਘੜਤ ਅਤੇ ਰਾਜਨੀਤਿਕ ਦੂਸ਼ਣਬਾਜ਼ੀ ਤੋਂ ਪ੍ਰੇਰਿਤ ਹਨ | ਇਨ੍ਹਾਂ ਬਿਆਨਾਂ ਨਾਲ ਰੰਧਾਵਾ ਦੀ ਸਿਆਸੀ ਅਤੇ ਸਮਾਜਿਕ ਦਿੱਖ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ | ਕਾਨੂੰਨੀ ਨੋਟਿਸ ਅਨੁਸਾਰ ਇਹ ਬਿਆਨ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 356 ਅਧੀਨ ਅਪਰਾਧਿਕ ਮਾਣਹਾਨੀ ਦੀ ਸ਼੍ਰੇਣੀ ਵਿਚ ਆਉਂਦੇ ਹਨ, ਜਿਸ ਮੁਤਾਬਿਕ ਡਾ. ਨਵਜੋਤ ਕੌਰ ਸਿੱਧੂ ਨੂੰ 7 ਦਿਨਾਂ ਦੇ ਅੰਦਰ ਬਿਨਾਂ ਕਿਸੇ ਸ਼ਰਤ ਦੇ ਜਨਤਕ ਮੁਆਫ਼ੀ ਮੰਗਣ ਅਤੇ ਆਪਣੇ ਸਾਰੇ ਕਥਿਤ ਦੋਸ਼ ਮੀਡੀਆ ਅਤੇ ਸੋਸ਼ਲ ਮੀਡੀਆ ਤੋਂ ਵਾਪਸ ਲੈਣ ਲਈ ਕਿਹਾ ਗਿਆ ਹੈ | ਇਸ ਤੋਂ ਇਲਾਵਾ ਜੇਕਰ ਨਿਰਧਾਰਿਤ ਸਮੇਂ ਅੰਦਰ ਮੁਆਫ਼ੀ ਨਹੀਂ ਮੰਗੀ ਗਈ ਤਾਂ ਡਾ. ਸਿੱਧੂ ਖ਼ਿਲਾਫ਼ ਬਟਾਲਾ ਅਦਾਲਤ ਵਿਚ ਫ਼ੌਜਦਾਰੀ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ, ਜਿਸ ਵਿਚ ਕਾਨੂੰਨੀ ਖ਼ਰਚ ਅਤੇ ਹਰਜਾਨਾ ਵੀ ਵਸੂਲ ਕੀਤਾ ਜਾਵੇਗਾ | ਨਾਲ ਹੀ ਰੰਧਾਵਾ ਨੇ

ਪਿਛਲੀ ਖ਼ਬਰ ਕੈਨੇਡਾ 'ਚ ਵਿਦੇਸ਼ੀ ਡਾਕਟਰਾਂ ਲਈ ਪੱਕੀ ਇਮੀਗ੍ਰੇਸ਼ਨ ਦਾ ਮੌਕਾ ਅਗਲੀ ਖ਼ਬਰ ਅਮਰੀਕੀ ਬਾਜ਼ਾਰ 'ਚ ਚੌਲ 'ਡੰਪ' ਨਾ ਕਰੇ ਭਾਰਤ-ਟਰੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।