29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਐਸ.ਆਈ.ਆਰ. ਦੌਰਾਨ ਬੀ.ਐਲ.ਓਜ਼. ਨੂੰ ਧਮਕੀਆਂ 'ਤੇ ਕਾਬੂ ਨਾ ਪਾਇਆ ਤਾਂ ਅਰਾਜਕਤਾ ਫੈਲ ਜਾਵੇਗੀ-ਸੁਪਰੀਮ ਕੋਰਟ

ਅਜੀਤ ਡੈਸਕ 10-12-2025

ਚੋਣ ਕਮਿਸ਼ਨ ਨੂੰ ਦਿੱਤੀ ਚਿਤਾਵਨੀ
ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਵਲੋਂ ਪੱਛਮੀ ਬੰਗਾਲ ਵਿਚ ਵਿਸ਼ੇਸ਼ ਵਿਆਪਕ ਮੁੜ ਨਿਰੀਖਣ (ਐਸ.ਆਈ.ਆਰ.) ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀਆਂ ਖੁਦਕੁਸ਼ੀਆਂ ਨਾਲ ਸੰਬੰਧਿਤ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਪੱਛਮੀ ਬੰਗਾਲ ਅਤੇ ਹੋਰ ਰਾਜਾਂ ਵਿਚ ਬੀ.ਐਲ.ਓਜ਼ ਨੂੰ ਧਮਕਾਉਣ ਦੀਆਂ ਘਟਨਾਵਾਂ ਦੇ ਨਾਲ-ਨਾਲ ਚੋਣ ਕਮਿਸ਼ਨ ਦੇ ਵੋਟਰ ਸੂਚੀਆਂ ਦੇ ਐਸ.ਆਈ.ਆਰ. ਵਿਚ ਕਥਿਤ ਅੜਿੱਕਿਆਂ ਨੂੰ ਗੰਭੀਰਤਾ ਨਾਲ ਲਿਆ ਹੈ ¢ ਅਦਾਲਤ ਨੇ ਚੋਣ ਕਮਿਸ਼ਨ ਨੂੰ ਐਸ.ਆਈ.ਆਰ. ਦੇ ਚਲ ਰਹੇ ਕੰਮ ਦੌਰਾਨ ਵੱਖ-ਵੱਖ ਰਾਜ ਸਰਕਾਰਾਂ ਵਲੋਂ ਸਹਿਯੋਗ ਦੀ ਘਾਟ ਨੂੰ ਗੰਭੀਰਤਾ ਨਾਲ ਲੈਣ ਦੇ ਨਿਰਦੇਸ਼ ਦਿੱਤੇ ¢ ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਨੇ ਕਿਹਾ ਕਿ ਜੇਕਰ ਸਥਿਤੀ ਵਿਗੜਦੀ ਹੈ ਤਾਂ ਪੁਲਿਸ ਤਾਇਨਾਤ ਕਰਨ ਤੋਂ ਇਲਾਵਾ ਕੋਈ ਬਦਲ ਨਹੀਂ ਹੋਵੇਗਾ¢ ਇਸ 'ਤੇ ਚੋਣ ਕਮਿਸ਼ਨ ਨੇ ਜਵਾਬ ਦਿੱਤਾ ਕਿ ਉਸ ਕੋਲ ਬੀ.ਐਲ.ਓ. ਅਤੇ ਹੋਰ ਅਧਿਕਾਰੀਆਂ ਨੂੰ ਧਮਕਾਉਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਸਾਰੀਆਂ ਸੰਵਿਧਾਨਕ ਸ਼ਕਤੀਆਂ ਹਨ ¢ ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਚੋਣ ਕਮਿਸ਼ਨ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੱਕ ਪੁਲਿਸ ਨੂੰ ਆਪਣੇ ਅਧਿਕਾਰ ਖੇਤਰ ਵਿਚ ਨਹੀਂ ਲੈ ਸਕਦਾ ¢ ਕੋਰਟ ਨੇ ਕਿਹਾ ਕਿ ਇਸ ਸਥਿਤੀ ਦਾ ਛੇਤੀ ਹੱਲ ਕਰੋ ਨਹੀਂ ਤਾਂ ਹਾਲਾਤ ਅਰਾਜਕਤਾ ਵੱਲ ਲੈ ਜਾ ਸਕਦੇ ਹਨ¢
ਚੋਣ ਕਮਿਸ਼ਨ ਨੂੰ ਨੋਟਿਸ
ਸੁਪਰੀਮ ਕੋਰਟ ਨੇ 2026 ਦੀਆਂ ਅਸਾਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਦੀ ਸਿਰਫ਼ 'ਵਿਸ਼ੇਸ਼ ਸੋਧ' ਕਰਨ ਦੇ ਭਾਰਤੀ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ¢

ਪਿਛਲੀ ਖ਼ਬਰ ਵੋਟ ਚੋਰੀ ਤੋਂ ਵੱਡਾ ਕੋਈ ਰਾਸ਼ਟਰ ਵਿਰੋਧੀ ਕੰਮ ਨਹੀਂ-ਰਾਹੁਲ ਗਾਂਧੀ ਅਗਲੀ ਖ਼ਬਰ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ਕੈਫ਼ੇ 'ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਦੀ ਹੋਈ ਪਛਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।