ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ | ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਸੋਨੀਆ ਗਾਂਧੀ ਨੂੰ ਜਨਮ ਦਿਨ ਮੁਬਾਰਕਬਾਦ ਦਿੰਦੇ ਹੋਏ ਲਿਖਿਆ ਕਿ ਪਰਮਾਤਮਾ ਉਨ੍ਹਾਂ ਨੂੰ ਲੰਬੀ ਉਮਰ ਅਤੇ ਚੰਗੀ ਸਿਹਤ ਦੇਵੇ | ਇਸ ਵਾਰੀ ਸੋਨੀਆ ਗਾਂਧੀ ਦਾ 79ਵਾਂ ਜਨਮ ਦਿਨ ਹੈ | ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਵੀ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦੇਣ ਦੇ ਨਾਲ ਹੀ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ ¢ ਉਨ੍ਹਾਂ ਸੋਨੀਆ ਗਾਂਧੀ ਦੀ ਦੂਰਦਰਸ਼ੀ ਲੀਡਰਸ਼ਿਪ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਕਈ ਮਹੱਤਵਪੂਰਨ ਅਧਿਕਾਰ ਅਧਾਰਿਤ ਕਾਨੂੰਨਾਂ ਰਾਹੀਂ ਦੇਸ਼ ਨੂੰ ਬਦਲਣ ਦਾ ਸਿਹਰਾ ਦਿੱਤਾ¢
ਮੋਦੀ ਵਲੋਂ ਸੋਨੀਆ ਗਾਂਧੀ ਨੂੰ ਜਨਮ ਦਿਨ ਦੀ ਵਧਾਈ
ਅਜੀਤ ਡੈਸਕ
10-12-2025