30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਦੱਖਣੀ ਕੋਰੀਆ 'ਚ ਮੁੱਖ ਮੰਤਰੀ ਦੇ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਅਜੀਤ ਡੈਸਕ 10-12-2025

ਵੱਡੀਆਂ ਸਨਅਤੀ ਕੰਪਨੀਆਂ ਪੰਜਾਬ 'ਚ ਨਿਵੇਸ਼ ਕਰਨ ਨੂੰ ਤਿਆਰ
ਚੰਡੀਗੜ੍ਹ, 9 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਦੱਖਣੀ ਕੋਰੀਆ ਦੇ ਦੌਰੇ ਦੇ ਆਖ਼ਰੀ ਦਿਨ ਕੀਤੇ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮੋਹਰੀ ਸਨਅਤੀ ਕੰਪਨੀਆਂ ਦੀ ਸ਼ਮੂਲੀਅਤ ਨਾਲ ਭਰਵਾਂ ਹੁੰਗਾਰਾ ਮਿਲਿਆ ਤੇ ਇਨ੍ਹਾਂ ਕੰਪਨੀਆਂ ਨੇ ਪੰਜਾਬ 'ਚ ਨਿਵੇਸ਼ ਕਰਨ ਵਿਚ ਰੁਚੀ ਦਿਖਾਈ | ਇੱਥੇ ਵਪਾਰਕ ਮੋਹਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੀ ਸਥਿਰ ਤੇ ਪਾਰਦਰਸ਼ੀ ਸ਼ਾਸਨ ਤੇ ਭਵਿੱਖੀ ਨਿਵੇਸ਼ ਵਾਸਤੇ ਤਿਆਰ ਸਥਾਨ ਵਜੋਂ ਨਿਸ਼ਾਨਦੇਹੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦਾ ਮਜ਼ਬੂਤ ਉਦਯੋਗਿਕ ਈਕੋ-ਸਿਸਟਮ, ਭਰੋਸੇਯੋਗ ਤੇ ਸਸਤੀ ਬਿਜਲੀ, ਹੁਨਰਮੰਦ ਤੇ ਮਿਹਨਤੀ ਕਾਮੇ ਅਤੇ ਵੱਡੇ ਬਾਜ਼ਾਰਾਂ ਨਾਲ ਸੁਚਾਰੂ ਸੰਪਰਕ ਸਹੂਲਤ ਇਸ ਨੂੰ ਨਿਵੇਸ਼ ਲਈ ਸਭ ਤੋਂ ਵੱਧ ਤਰਜੀਹੀ ਸਥਾਨ ਬਣਾਉਂਦੇ ਹਨ | ਆਪਣਾ ਵਿਜ਼ਨ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਸੂਬਾ ਸਰਕਾਰ ਵਲੋਂ ਮਜ਼ਬੂਤ ਆਰਥਿਕ ਤੇ ਸੱਭਿਆਚਾਰਕ ਰਿਸ਼ਤਿਆਂ ਰਾਹੀਂ ਖ਼ੁਸ਼ਹਾਲੀ ਵਾਲਾ ਭਵਿੱਖ ਸਿਰਜਣ ਦੀ ਵਚਨਬੱਧਤਾ ਜ਼ਾਹਰ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਭਾਰਤ ਦੇ ਵਿਕਾਸ ਖ਼ਾਸ ਤੌਰ 'ਤੇ ਖੁਰਾਕ ਉਤਪਾਦਨ 'ਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ | ਇਸ ਦÏਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਿ੍ਸ਼ਟੀਕੋਣ ਸਰਲ ਅਤੇ ਸਪੱਸ਼ਟ ਹੈ ਕਿ ਨੀਤੀ ਵਿਚ ਸਥਿਰਤਾ, ਫੈਸਲੇ ਲੈਣ ਵਿਚ ਗਤੀ ਤੇ ਨਿਵੇਸ਼ਕਾਂ ਦੇ ਸਮੇਂ ਤੇ ਵਿਸ਼ਵਾਸ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਦੀ ਪੇਸ਼ਕਸ਼ ਕਰ ਕੇ ਪੰਜਾਬ ਨੂੰ ਵਿਸ਼ਵ ਉਦਯੋਗ ਲਈ ਪਸੰਦੀਦਾ ਸਥਾਨ ਬਣਾਇਆ ਜਾਵੇ |

ਪਿਛਲੀ ਖ਼ਬਰ ਵੋਟਰ ਸੂਚੀ ਜਾਅਲਸਾਜ਼ੀ ਮਾਮਲੇ 'ਚ ਸੋਨੀਆ ਗਾਂਧੀ ਤੇ ਦਿੱਲੀ ਪੁਲਿਸ ਨੂੰ ਨੋਟਿਸ ਅਗਲੀ ਖ਼ਬਰ ਰਾਜ ਸਭਾ 'ਚ ਅਮਿਤ ਸ਼ਾਹ ਅਤੇ ਖੜਗੇ ਦਰਮਿਆਨ ਹੋਈ ਸ਼ਬਦੀ ਜੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।