30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵੋਟਰ ਸੂਚੀ ਜਾਅਲਸਾਜ਼ੀ ਮਾਮਲੇ 'ਚ ਸੋਨੀਆ ਗਾਂਧੀ ਤੇ ਦਿੱਲੀ ਪੁਲਿਸ ਨੂੰ ਨੋਟਿਸ

ਅਜੀਤ ਡੈਸਕ 10-12-2025
ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ)-ਰਾਊਜ਼ ਐਵੇਨਿਊ ਅਦਾਲਤ ਨੇ ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਅਤੇ ਦਿੱਲੀ ਪੁਲਿਸ ਨੂੰ ਉਸ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਮੈਜਿਸਟ੍ਰੇਟ ਅਦਾਲਤ ਵਲੋਂ ਸੋਨੀਆ ਗਾਂਧੀ ਵਿਰੁੱਧ ਐਫ. ਆਈ. ਆਰ. ਦਰਜ ਕਰਨ ਦੇ ਹੁਕਮ ਦੇਣ ਤੋਂ ਇਨਕਾਰ ਕਰਨ ਨੂੰ ਚੁਨੌਤੀ ਦਿੱਤੀ ਗਈ ਹੈ¢ ਸੋਨੀਆ ਗਾਂਧੀ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਭਾਰਤੀ ਨਾਗਰਿਕ ਬਣਨ ਤੋਂ ਤਿੰਨ ਸਾਲ ਪਹਿਲਾਂ ਹੀ ਆਪਣਾ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਕਰਵਾ ਲਿਆ ਸੀ¢ ਵਿਸ਼ੇਸ਼ ਜੱਜ (ਪੀ. ਸੀ. ਐਕਟ) ਵਿਸ਼ਾਲ ਗੋਗਨੇ ਨੇ ਅਪਰਾਧਿਕ ਸੋਧ ਪਟੀਸ਼ਨ 'ਤੇ ਸੀਨੀਅਰ ਵਕੀਲ ਪਵਨ ਨਾਰੰਗ ਦੀਆਂ ਮੁਢਲੀਆਂ ਦਲੀਲਾਂ ਸੁਣੀਆਂ, ਜਿਸ ਤੋਂ ਬਾਅਦ ਸੋਨੀਆ ਗਾਂਧੀ ਅਤੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ¢ ਅਦਾਲਤ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 6 ਜਨਵਰੀ, 2026 ਨੂੰ ਹੋਵੇਗੀ¢

ਪਿਛਲੀ ਖ਼ਬਰ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ 'ਚ ਅਧਿਆਪਕਾਂ ਦਾ ਅਹਿਮ ਯੋਗਦਾਨ-ਸੰਧੂ ਅਗਲੀ ਖ਼ਬਰ ਦੱਖਣੀ ਕੋਰੀਆ 'ਚ ਮੁੱਖ ਮੰਤਰੀ ਦੇ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।