10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਅੱਖਾਂ ਦਾ ਜਾਂਚ ਕੈਂਪ ਅੱਜ

ਅਜੀਤ ਡੈਸਕ 01-06-2025
ਗੜ੍ਹਦੀਵਾਲਾ, 31 ਮਈ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚਲ ਰਹੇ 'ਸੰਤ ਬਾਬਾ ਹਰਨਾਮ ਸਿੰਘ ਯਾਦਗਾਰੀ ਅੱਖਾਂ ਦਾ ਚੈਰੀਟੇਬਲ ਹਸਪਤਾਲ' 'ਚ ਅੱਖਾਂ ਦੇ ਜਾਂਚ ਦੀ ਮੁਫ਼ਤ ਓ.ਪੀ.ਡੀ. 1 ਜੂਨ ਦਿਨ ਐਤਵਾਰ ਨੂੰ ਹੋਵੇਗੀ, ਜਿਸ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਮੁਆਇਨਾ ਕਰਨਗੇ ਅਤੇ ਜਿਨ੍ਹਾਂ ਮਰੀਜ਼ਾਂ ਦੇ ਅਪ੍ਰੇਸ਼ਨ ਹੋਣੇ ਹੋਏ ਉਨ੍ਹਾਂ ਦੇ ਅਗਲੇ ਹਫ਼ਤਿਆਂ ਦੌਰਾਨ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ | ਇਹ ਜਾਣਕਾਰੀ ਭਾਈ ਸੁਖਬੀਰ ਸਿੰਘ ਚੋਹਕਾ, ਭਾਈ ਕੁਲਦੀਪ ਸਿੰਘ ਮਿਰਜਾਪੁਰ ਅਤੇ ਪਰਮਜੀਤ ਸਿੰਘ ਬੈਂਸ ਨੰਬਰਦਾਰ ਵਲੋਂ ਦਿੱਤੀ ਗਈ |
ਪਿਛਲੀ ਖ਼ਬਰ ਸਿਲਵਰ ਓਕ ਸਕੂਲ ਨੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਲਈ ਛਬੀਲ ਲਗਾਈ ਅਗਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਤਲਵਾੜਾ ਰੋਡ ਮੁਕੇਰੀਆਂ ਵਿਖੇ ਐਗਰੀਕਲਚਰ ਆਊਟਰੀਚ ਪ੍ਰੋਗਰਾਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।