12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਬਾਬਾ ਮੰਝ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਮੁਫ਼ਤ ਵਿੱਦਿਅਕ ਟੂਰ ਲਗਾਇਆ

ਅਜੀਤ ਡੈਸਕ 01-06-2025
ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਮੁਫ਼ਤ ਵਿੱਦਿਅਕ ਟੂਰ ਲਗਾਇਆ ਗਿਆ | ਸਕੂਲ ਦੇ ਚੇਅਰਮੈਨ ਮਹੰਤ ਵਰਿੰਦਰ ਸਿੰਘ, ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ ਵਲੋਂ ਲਗਵਾਏ ਇਸ ਟੂਰ ਦੌਰਾਨ ਨਿਰਵਾਣਾ ਪਿਕਨਿਕ ਸਥਾਨ 'ਤੇ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਨੇ ਝੂਲਿਆਂ ਦਾ ਵੀ ਅਨੰਦ ਮਾਣਿਆ | ਇਸ ਮੌਕੇ ਡਾ: ਪਰਮਜੀਤ ਕੌਰ ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਦਾ ਪੜ੍ਹਾਈ ਦੇ ਨਾਲ-ਨਾਲ ਮੰਨੌਰੰਜਨ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਅਜਿਹਾ ਕਰਨ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਬੌਧਿਕ ਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦਾ ਸਰੀਰਕ ਵਿਕਾਸ ਬਹੁਤ ਜ਼ਰੂਰੀ ਹੈ, ਜਿਸ ਲਈ ਸਕੂਲ ਹਮੇਸ਼ਾਂ ਵਚਨਬੱਧ ਹੈ |
ਪਿਛਲੀ ਖ਼ਬਰ ਵਿਸ਼ਵ ਨੋ ਤੰਬਾਕੂ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ 'ਚ ਸਹੁੰ ਚੁੱਕ ਸਮਾਗਮ ਕਰਵਾਇਆ ਅਗਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਮੁਫ਼ਤ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।