11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੰਜਾਬ ਲਈ ਆਵਾਜ਼ ਬੁਲੰਦ ਕਰਨ ਲਈ ਰਾਹੁਲ ਗਾਂਧੀ ਦਾ ਸਚਿਨ ਸਮਿਆਲ ਨੇ ਕੀਤਾ ਧੰਨਵਾਦ

ਅਜੀਤ ਡੈਸਕ 25-09-2025
ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ) -ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਬੀਤੇ ਦਿਨ ਪੰਜਾਬ ਦੇ ਅੰਮਿ੍ਤਸਰ ਤੇ ਗੁਰਦਾਸਪੁਰ ਜ਼ਿਲਿ੍ਹਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਦਿੱਲੀ ਵਾਪਸ ਜਾਣ ਤੋਂ ਇਕ ਦਿਨ ਬਾਅਦ ਹੀ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖਿਆ ਅਤੇ ਪੰਜਾਬ ਦੀ ਆਵਾਜ਼ ਉਠਾਉਂਦੇ ਹੋਏ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਨੂੰ ਹੋਏ ਨੁਕਸਾਨ ਲਈ 20 ਹਜ਼ਾਰ ਕਰੋੜ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਲਗਪਗ 4 ਲੱਖ ਏਕੜ ਫ਼ਸਲ ਤਬਾਹ ਹੋ ਗਈ ਹੈ, ਲਗਪਗ 10 ਲੱਖ ਜਾਨਵਰ ਮਰ ਗਏ ਹਨ ਤੇ ਲੋਕਾਂ ਦੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ | ਇਹ ਪ੍ਰਗਟਾਵਾ ਕੌਂਸਲਰ ਤੇ ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਸਚਿਨ ਸਮਿਆਲ ਨੇ ਪੰਜਾਬ ਲਈ ਆਵਾਜ਼ ਬੁਲੰਦ ਕਰਨ ਲਈ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਹੋਇਆ ਕੀਤਾ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਮੁਲਾਂਕਣ ਦਾ ਹਵਾਲਾ ਦਿੱਤਾ ਅਤੇ ਵੱਡੇ ਨੁਕਸਾਨ ਦਾ ਜ਼ਿਕਰ ਕੀਤਾ ਤੇ ਕਿਹਾ ਕਿ 1600 ਕਰੋੜ ਰੁਪਏ ਦਾ ਮੁਆਵਜ਼ਾ ਨੁਕਸਾਨ ਲਈ ਕਾਫ਼ੀ ਨਹੀਂ ਹੈ | ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਪੰਜਾਬ ਲਈ ਹੋਰ ਮੁਆਵਜ਼ੇ ਲਈ ਲੜਾਈ ਜਾਰੀ ਰੱਖੇਗੀ |
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਵਿਖੇ 'ਵਿਸ਼ਵ ਪੰਜਾਬੀ ਦਿਵਸ' ਮਨਾਇਆ ਅਗਲੀ ਖ਼ਬਰ ਸੜਕ ਹਾਦਸੇ 'ਚ ਐਕਟਿਵਾ ਸਵਾਰ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।