12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੈਡੀਕਲ ਸਟੋਰ ਮਾਲਕ ਘਟੀਆ ਗੁਣਵੱਤਾ ਵਾਲੀ ਦਵਾਈ ਨਾ ਰੱਖਣ ਤੇ ਨਾ ਵੇਚਣ- ਮਨਪ੍ਰੀਤ ਸਿੰਘ

ਅਜੀਤ ਡੈਸਕ 25-09-2025
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਮੈਡੀਕਲ ਸਟੋਰਾਂ 'ਤੇ ਐਮ.ਟੀ.ਪੀ. ਕਿੱਟਾਂ ਬਿਨਾਂ ਡਾਕਟਰ ਦੀ ਆਗਿਆ ਤੋਂ ਨਾ ਵੇਚੀਆਂ ਜਾਣਾ ਯਕੀਨੀ ਬਣਾਇਆ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਰੱਗ ਕੰਟਰੋਲ ਅਫ਼ਸਰ ਮਨਪ੍ਰੀਤ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਦਸੂਹਾ ਤੇ ਮੁਕੇਰੀਆਂ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਚੈਕਿੰਗ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰਾਂ 'ਤੇ ਫਾਰਮਾਸਿਸਟ ਦਾ ਹੋਣਾ ਜ਼ਰੂਰੀ ਹੈ, ਉਸ ਤੋਂ ਵਗੈਰ ਸਟੋਰ ਨਹੀਂ ਚਲਾਇਆ ਜਾ ਸਕਦਾ | ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਕਿਹਾ ਕਿ ਉਹ ਕਿਸੇ ਵੀ ਕਿਸਮ ਦੀ ਨਕਲੀ, ਮਿਆਦ-ਪੂਰੀ ਹੋਈ ਜਾਂ ਘਟੀਆ ਗੁਣਵੱਤਾ ਵਾਲੀ ਦਵਾਈ ਨਾ ਵੇਚਣ ਤੇ ਨਾ ਹੀ ਰੱਖਣ ਅਤੇ ਖ਼ਰੀਦੋ-ਫ਼ਰੋਖ਼ਤ ਤੇ ਸਟਾਕ ਦਾ ਪੂਰਾ ਰਿਕਾਰਡ ਰੱਖਣ |
ਉਨ੍ਹਾਂ ਕਿਹਾ ਕਿ ਦਵਾਈਆਂ ਦੀ ਪ੍ਰਭਾਵਸ਼ੀਲਤਾ ਬਣਾਈ ਰੱਖਣ ਲਈ ਰਿਟੇਲਰ ਅਤੇ ਹੋਲਸੇਲਰ ਨਿਰਧਾਰਿਤ ਤਰੀਕੇ ਨਾਲ ਦਵਾਈਆਂ ਦੀ ਸੰਭਾਲ ਕਰਨ ਅਤੇ ਨਾਲ ਹੀ ਆਪਣੇ ਸਥਾਨ 'ਤੇ ਲਾਇਸੈਂਸ ਸਪੱਸ਼ਟ ਤੌਰ 'ਤੇ ਲਗਾਇਆ ਜਾਵੇ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਸੁਰੱਖਿਅਤ, ਅਸਲੀ ਅਤੇ ਉੱਚ ਗੁਣਵੱਤਾ ਵਾਲੀਆਂ ਦਵਾਈਆਂ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
ਪਿਛਲੀ ਖ਼ਬਰ ਡੀ. ਸੀ. ਵਲੋਂ ਜਨਗਣਨਾ 2026-27 ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਸਰਕਾਰੀ ਆਈ. ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਤੇਜ਼ ਸੰਘਰਸ਼ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।