12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਘਰ 'ਤੇ ਫਾਇਰਿੰਗ ਕਰਨ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਅਜੀਤ ਡੈਸਕ 25-09-2025
ਗੜ੍ਹਸ਼ੰਕਰ, 24 ਸਤੰਬਰ (ਧਾਲੀਵਾਲ) -ਗੜ੍ਹਸ਼ੰਕਰ ਦੇ ਪਿੰਡ ਰਾਮਗੜ੍ਹ ਵਿਖੇ 23 ਸਤੰਬਰ ਦੀ ਤੜਕਸਾਰ ਘਰ 'ਤੇ ਫਾਇਰਿੰਗ ਕਰਨ ਦੇ ਮਾਮਲੇ 'ਚ ਪੁਲਿਸ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ | ਸਤਨਾਮ ਸਿੰਘ ਪੁੱਤਰ ਲੇਟ ਦਲਜੀਤ ਸਿੰਘ ਵਾਸੀ ਰਾਮਗੜ੍ਹ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਘਰ 'ਤੇ ਫਾਇਰਿੰਗ ਕਰਕੇ 4 ਅਣਪਛਾਤੇ ਵਿਅਕਤੀਆਂ ਦੇ ਮੋਟਰਸਾਈਕਲਾਂ 'ਤੇ ਫਰਾਰ ਹੋ ਜਾਣ ਅਤੇ 21 ਸਤੰਬਰ ਨੂੰ 2 ਅਣਪਛਾਤੇ ਵਿਅਕਤੀਆਂ ਵਲੋਂ ਘਰ ਆ ਕੇ ਸਾਡੇ ਅਮਰੀਕਾ ਰਹਿੰਦੇ ਲੜਕੇ ਦਾ ਫੋਨ ਨੰਬਰ ਮੰਗਣ ਸਬੰਧੀ ਦੱਸਿਆ | ਉਨ੍ਹਾਂ ਦੱਸਿਆ ਕਿ ਜੋ ਅਣਪਛਾਤੇ ਵਿਅਕਤੀ ਪਹਿਲਾ ਘਰ ਆਏ ਸਨ ਉਨ੍ਹਾਂ ਨੇ ਹੀ ਫਾਇਰਿੰਗ ਕੀਤੀ ਹੈ ਜਿਨ੍ਹਾਂ ਨੂੰ ਉਹ ਸਾਹਮਣੇ ਆਉਣ 'ਤੇ ਪਛਾਣ ਸਕਦਾ ਹੈ | ਉਨ੍ਹਾਂ ਆਪਣੇ ਅਤੇ ਪਰਿਵਾਰ ਦੀ ਜਾਨ ਨੂੰ ਖਤਰਾ ਵੀ ਦੱਸਿਆ | ਗੜ੍ਹਸ਼ੰੰਕਰ ਪੁਲਿਸ ਨੇ ਸਤਨਾਮ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ ਵਿਖੇ 'ਟਾਈ ਐਂਡ ਡਾਈ' ਵਿਸ਼ੇ 'ਤੇ ਲੈਕਚਰ ਕਰਵਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਸੰਘ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਦੇ ਆਗੂਆਂ ਨੇ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।