ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਤਿਉਹਾਰਾਂ ਦੇ ਮੌਕੇ 'ਤੇ ਖਪਤਕਾਰਾਂ ਨੂੰ ਸੁਰੱਖਿਅਤ ਤੇ ਮਿਆਰੀ ਖਾਣ-ਪੀਣ ਦੇ ਪਦਾਰਥ ਉਪਲੱਬਧ ਕਰਵਾਉਣ ਲਈ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਦਿਲਰਾਜ ਸਿੰਘ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਆਈ. ਏ. ਐਸ. ਦੇ ਹੁਕਮਾਂ ਹੇਠ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਬੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਤਿੰਦਰ ਭਾਟੀਆ ਦੀ ਅਗਵਾਈ 'ਚ ਫੂਡ ਸੇਫ਼ਟੀ ਅਫ਼ਸਰ ਮੁਨੀਸ਼ ਸੋਢੀ ਤੇ ਟੀਮ ਮੈਂਬਰਾਂ ਨੇ ਬਲਾਕ ਟਾਂਡਾ 'ਚ ਮਠਿਆਈ ਦੀਆਂ ਦੁਕਾਨਾਂ ਤੇ ਸੜਕ ਕਿਨਾਰੇ ਮਠਿਆਈਆਂ ਵੇਚ ਰਹੇ ਦੁਕਾਨਦਾਰਾਂ ਤੋਂ ਮਠਿਆਈਆਂ ਦੇ 2 ਸੈਂਪਲ ਭਰੇ ਗਏ ਤੇ ਚੈਕਿੰਗ ਕੀਤੀ ਗਈ | ਇਸ ਸੰਬੰਧੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ 'ਚ ਮਿਲਾਵਟ ਅਤੇ ਗੁਣਵੱਤਾ ਰਹਿਤ ਖਾਧ ਪਦਾਰਥਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਜਨਤਾ ਦੀ ਸਿਹਤ ਨਾਲ ਕੋਈ ਸਮਝੌਤਾ ਨਾ ਹੋਵੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਥਾਵਾਂ ਤੋਂ ਭਰੇ ਗਏ ਸੈਂਪਲਾਂ ਨੂੰ ਜਾਂਚ ਲਈ ਫੂਡ ਲੈਬ ਭੇਜਿਆ ਗਿਆ ਹੈ ਅਤੇ ਰਿਪੋਰਟ ਦੇ ਆਧਾਰ 'ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ |