ਮੁਕੇਰੀਆਂ, 21 ਅਕਤੂਬਰ (ਰਾਮਗੜ੍ਹੀਆ)-ਕੁਲਵਿੰਦਰ ਸਿੰਘ ਵਿਰਕ ਡੀ. ਐੱਸ. ਪੀ. ਮੁਕੇਰੀਆਂ ਦੀਆਂ ਹਦਾਇਤਾਂ ਤੇ ਐੱਸ. ਐੱਚ. ਓ. ਦਲਜੀਤ ਸਿੰਘ ਥਾਣਾ ਮੁਖੀ ਦੀ ਅਗਵਾਈ ਹੇਠ ਮੁਕੇਰੀਆਂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਦਲਜੀਤ ਸਿੰਘ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ. ਆਈ. ਵਰਿੰਦਰ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਦੇ ਨਾਲ ਆਕਾਸ਼ ਪੁੱਤਰ ਅਸ਼ੋਕ ਕੁਮਾਰ ਵਾਸੀ ਉਮਰਪੁਰ ਥਾਣਾ ਮੁਕੇਰੀਆਂ ਨੂੰ 205 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਆਕਾਸ਼ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਪਾਸੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |