21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵਿਸ਼ਵਕਰਮਾ ਦਿਵਸ ਮੌਕੇ 63ਵਾਂ ਸਾਲਾਨਾ ਸਮਾਗਮ ਅੱਜ

ਅਜੀਤ ਡੈਸਕ 22-10-2025
ਗੜ੍ਹਸ਼ੰਕਰ, 21 ਅਕਤੂਬਰ (ਧਾਲੀਵਾਲ) -ਸ੍ਰੀ ਵਿਸ਼ਵਕਰਮਾ ਸਭਾ ਗੜ੍ਹਸ਼ੰਕਰ ਵਲੋਂ ਸ੍ਰੀ ਵਿਸ਼ਵਕਰਮਾ ਮੰਦਰ ਗੜ੍ਹਸ਼ੰਕਰ ਵਿਖੇ 63ਵਾਂ ਸਾਲਾਨਾ ਸਮਾਗਮ 22 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਸਭਾ ਦੇ ਪ੍ਰਧਾਨ ਜੋਗਿੰਦਰ ਸਿੰਘ ਰਐਤ ਨੇ ਦੱਸਿਆ ਕਿ 22 ਅਕਤੂਬਰ ਨੂੰ ਸਮਾਗਮ ਦੌਰਾਨ ਸਵੇਰੇ 6.30 ਵਜੇ ਹਵਨ ਸ਼ੁਰੂ ਹੋਵੇਗਾ, 8 ਵਜੇ ਨਿਸ਼ਾਨ ਸਾਹਿਬ ਚੜ੍ਹਾਉਣ ਉਪਰੰਤ 9 ਵਜੇ ਸਟੇਜ ਦੀ ਕਾਰਵਾਈ ਆਰੰਭ ਹੋਵੇਗੀ | ਉਨ੍ਹਾਂ ਦੱਸਿਆ ਕਿ ਨਿਸ਼ਾਨ ਸਾਹਿਬ ਦੀ ਸੇਵਾ ਸੰਤ ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਕਰਨਗੇ | ਇਸ ਮੌਕੇ ਲੋਕ ਗਾਇਕ ਹਰਿੰਦਰ ਸੰਧੂ ਆਪਣੇ ਗੀਤਾਂ ਰਾਹੀਂ ਤੇ ਢਾਡੀ ਗੁਰਦੀਪ ਸਿੰਘ ਉੜਾਪੜ ਤੇ ਢਾਡੀ ਰਣਬੀਰ ਸਿੰਘ ਮਾਛੀਵਾੜਾ ਸੰਗਤਾਂ ਨੂੰ ਢਾਡੀ ਵਾਰਾਂ ਗਾ ਕੇ ਨਿਹਾਲ ਕਰਨਗੇ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਬੰਦੀ ਛੋੜ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਜ਼ਿਲ੍ਹਾ ਨਸ਼ਾ ਮੁਕਤੀ ਪੁਨਰਵਾਸ ਕੇਂਦਰ ਵਿਖੇ ਮਨਾਇਆ 'ਜ਼ਸਨ-ਏ-ਦੀਵਾਲੀ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।