21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਬੰਦੀ ਛੋੜ ਦਿਵਸ ਸੰਬੰਧੀ ਸਮਾਗਮ

ਅਜੀਤ ਡੈਸਕ 22-10-2025
ਦਸੂਹਾ, 21 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਸੰਬੰਧੀ ਸਮਾਗਮ ਕਰਵਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਵਲੋਂ ਅਲੌਕਿਕ ਦੀਪ ਮਾਲਾ ਕੀਤੀ ਗਈ ਜਦ ਕਿ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਮੋਮਬਤੀਆਂ ਤੇ ਦੀਵੇ ਜਗਾਉਣ ਤੋਂ ਇਲਾਵਾ ਆਤਿਸ਼ਬਾਜ਼ੀ ਕੀਤੀ ਗਈ | ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ | ਇਸ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ, ਭਾਈ ਮੰਗਲ ਸਿੰਘ, ਭਾਈ ਜਸਵਿੰਦਰ ਸਿੰਘ, ਪ੍ਰਚਾਰਕ ਭਾਈ ਕਲਿਆਣ ਸਿੰਘ, ਹੈੱਡ ਗ੍ਰੰਥੀ ਗਿਆਨੀ ਸਲਵਿੰਦਰ ਸਿੰਘ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਅਤੇ ਬੰਦੀ ਛੋੜ ਦਿਵਸ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਮੈਨੇਜਰ ਸਰਬਜੀਤ ਸਿੰਘ ਟੇਰਕੀਆਣਾ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਗੁਰ ਬਿਕਰਮ ਸਿੰਘ ਬਾਜਵਾ, ਅਮਨਦੀਪ ਸਿੰਘ ਮੂਨਕ ਰਿਕਾਰਡ ਕੀਪਰ, ਰਾਜ ਗੁਰਸ਼ਰਨ ਸਿੰਘ ਬਲੱਗਣ, ਹਰਪਾਲ ਸਿੰਘ ਬਿੱਟਾ, ਨਰਿੰਦਰ ਪਾਲ ਸਿੰਘ ਭਾਟੀਆ, ਪ੍ਰੋਫੈਸਰ ਬਲਦੇਵ ਸਿੰਘ ਬੱਲੀ, ਦਲਵਿੰਦਰ ਸਿੰਘ ਬੋਦਲ, ਐਡਵੋਕੇਟ ਲਖਬੀਰ ਸਿੰਘ ਬੇਰਸ਼ਾ, ਜਸਬੀਰ ਸਿੰਘ ਰੰਧਾਵਾ, ਸਤਨਾਮ ਸਿੰਘ ਮਸ਼ਿਆਣਾ, ਵੀਰ ਇੰਦਰ ਸਿੰਘ ਮਸ਼ਿਆਣਾ, ਬੀਬੀ ਗੁਰਦੀਪ ਕੌਰ ਬੋਦਲ, ਸਤਪਾਲ ਸਿੰਘ ਬਿੱਟੂ ਪ੍ਰਧਾਨ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ, ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ ਪੀਰੀ ਸੇਵਾ ਸੁਸਾਇਟੀ, ਦੀਦਾਰ ਸਿੰਘ ਕਾਲਾ ਪ੍ਰਧਾਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ, ਸਤਨਾਮ ਸਿੰਘ ਖੁਣਖੁਣ ਕਲਾਂ ਪ੍ਰਧਾਨ ਅਕਾਲ ਸਹਾਇ ਵੈੱਲਫੇਅਰ ਸੁਸਾਇਟੀ, ਮਨਜੀਤ ਸਿੰਘ ਘੁੰਮਣ ਉਸਮਾਨ ਸ਼ਹੀਦ ਸਾਬਕਾ ਡਾਇਰੈਕਟਰ, ਅਮਨਦੀਪ ਸਿੰਘ ਮੰਨਾ ਸਾਬਕਾ ਡਿਪਟੀ ਕਲੈਕਟਰ ਸਿੰਚਾਈ ਵਿਭਾਗ ਪੰਜਾਬ, ਕਵੀ ਚੈਨ ਸਿੰਘ ਚੱਕਰਵਰਤੀ, ਰੁਪਿੰਦਰ ਸਿੰਘ ਵਿੱਕੀ ਗਿੱਲ, ਕਮਲਦੀਪ ਸਿੰਘ ਵਿਰਦੀ, ਹਰਵਿੰਦਰ ਸਿੰਘ ਕਾਹਲੋ, ਦੀਪ ਗਗਨ ਸਿੰਘ ਹਨੀ ਗਿੱਲ, ਸੁੱਚਾ ਸਿੰਘ ਦੁਗਲ, ਸੰਦੀਪ ਸਿੰਘ ਬੇਰਸ਼ਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ ਨੇ ਵੀ ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਸਿਹਤ ਵਿਭਾਗ ਨੇ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਮੌਕੇ 63ਵਾਂ ਸਾਲਾਨਾ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।