ਭੰਗਾਲਾ, 21 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਗਲੋਬਲ ਪਬਲਿਕ ਸਕੂਲ ਰੰਗਾਂ ਭੰਗਾਲਾ ਵਿਖੇ ਨੂੰ ਪਿ੍ੰਸੀਪਲ ਰਾਜੀਵ ਰਾਣਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ | ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸਾਰੇ ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਜਮਾਤ ਨੂੰ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ | ਬੱਚਿਆਂ ਵਿਚ ਰੰਗੋਲੀ, ਕਾਰਡ ਮੇਕਿੰਗ ਤੇ ਕੈਂਡਲ ਡੈਕੋਰੇਸ਼ਨ ਮੁਕਾਬਲਾ ਕਰਵਾਇਆ, ਜਿਸ 'ਚ ਸਾਰੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਆਪਣੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਮੁਕਾਬਲੇ 'ਚ ਪਹਿਲਾ, ਦੂਜਾ ਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ | ਪਿ੍ੰਸੀਪਲ ਰਾਜੀਵ ਰਾਣਾ ਨੇ ਬੱਚਿਆਂ ਦੀ ਕਲਾਂ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ | ਸਕੂਲ ਪ੍ਰਬੰਧ ਕਮੇਟੀ ਦੇ ਚੇਅਰਮੈਨ ਸਰਦਾਰ ਦਵਿੰਦਰ ਸਿੰਘ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਬੱਚਿਆਂ ਤੇ ਟੀਚਰਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਉਨ੍ਹਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ |