ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀ-ਪਾਈਟ ਕੈਂਪ ਤਲਵਾੜਾ ਦੇ ਟ੍ਰੇਨਿੰਗ ਅਧਿਕਾਰੀ ਸੂਬੇਦਾਰ ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਤਲਵਾੜਾ ਵਲੋਂ ਟੈਰੀਟੋਰੀਅਲ ਆਰਮੀ ਦੀ ਟ੍ਰੇਨਿੰਗ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਨੌਜਵਾਨਾਂ ਲਈ ਕੈਂਪ 'ਚ ਦਾਖਲਾ ਸ਼ੁਰੂ ਹੈ | ਇਹ ਭਰਤੀ 103 ਇਨਫੈਨਟਰੀ ਸਿਖਲਾਈ ਬਟਾਲੀਅਨ ਵਲੋਂ ਲੁਧਿਆਣਾ ਵਿਖੇ 17 ਨਵੰਬਰ ਤੋਂ 30 ਨਵੰਬਰ ਤੱਕ ਕੀਤੀ ਜਾ ਰਹੀ ਹੈ | ਭਰਤੀ ਲਈ ਉਮਰ 18 ਤੋਂ 42 ਸਾਲ ਤੇ ਘੱਟੋ-ਘੱਟ ਦਸਵੀਂ ਪਾਸ 45 ਫ਼ੀਸਦੀ ਅੰਕਾਂ ਨਾਲ, ਲੰਬਾਈ 160 ਸੈਂਟੀਮੀਟਰ, ਭਾਰ 50 ਕਿੱਲੋ, ਛਾਤੀ 77/82 ਸੈਂਟੀਮੀਟਰ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫ਼ਤ ਹੈ |