ਗੜ੍ਹਸ਼ੰਕਰ, 21 ਅਕਤੂਬਰ (ਧਾਲੀਵਾਲ) -ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਮਰਸ ਵਿਭਾਗ ਦੀ ਬਿਜ਼ਨਸ ਸਟੂਡੈਂਟਸ ਐਸੋਸੀਏਸ਼ਨ ਵਲੋਂ ਵਿਭਾਗ ਦੇ ਮੁਖੀ ਪ੍ਰੋ. ਕੰਵਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਤੇ ਦੀਵਾਲੀ ਸੰਬੰਧੀ ਪ੍ਰੋਗਰਾਮ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ਗੀਤ, ਭੰਗੜਾ ਤੇ ਕਵਿਤਾ ਆਦਿ ਪੇਸ਼ਕਾਰੀਆਂ 'ਚ ਹਿੱਸਾ ਲਿਆ ਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਰੰਗੋਲੀ ਤੇ ਦੀਵੇ ਸਜਾਉਣ ਦੇ ਮੁਕਾਬਲਿਆਂ 'ਚ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਐਸੋਸੀਏਸ਼ਨ ਪ੍ਰਧਾਨ ਮਹਿਕ ਵਲੋਂ ਕੀਤੀ ਗਈ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸੰਬੋਧਨ ਕਰਦਿਆਂ ਵਿਚਾਰ ਸਾਂਝੇ ਕੀਤੇ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਅਖੀਰ 'ਚ ਵਿਦਿਆਰਥੀਆਂ ਨੂੰ ਇਨਾਮ ਤੇ ਮਠਿਆਈਆਂ ਵੰਡੀਆਂ ਗਈਆਂ | ਪ੍ਰੋਗਰਾਮ 'ਚ ਪ੍ਰੋ. ਕੰਵਰ ਕੁਲਵੰਤ ਸਿੰਘ, ਡਾ. ਜਾਨਕੀ ਅਗਰਵਾਲ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ ਕਲਸੀ, ਡਾ. ਅਜੇ ਦੱਤਾ, ਕਾਮਰਸ ਤੇ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀ ਹਾਜ਼ਰ ਹੋਏ |