ਮਾਹਿਲਪੁਰ, 21 ਅਕਤੂਬਰ (ਰਜਿੰਦਰ ਸਿੰਘ)-ਥਾਣੇਦਾਰ ਤੇਜਿੰਦਰ ਕੌਰ ਅਤੇ ਥਾਣੇਦਾਰ ਮਨੋਹਰ ਟ੍ਰੈਫਿਕ ਐਜੂਕੇਸ਼ਨ ਸੈੱਲ ਹੁਸ਼ਿਆਰਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਹਿਲਪੁਰ ਵਿਖੇ ਪਿ੍ੰ. ਸਤਿੰਦਰਦੀਪ ਕੌਰ ਢਿੱਲੋਂ ਦੀ ਅਗਵਾਈ ਹੇਠ ਵਿਦਿਆਰਥੀਆਂ ਨਾਲ ਟ੍ਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ | ਇਸ ਮੌਕੇ ਬੱਚਿਆਂ ਨੂੰ ਟ੍ਰੈਫ਼ਿਕ ਦੇ ਨਵੇਂ ਕਾਨੂੰਨ ਅਨੁਸਾਰ 18 ਸਾਲ ਤੋਂ ਘੱਟ ਉਮਰ ਦਾ ਵਿਦਿਆਰਥੀ ਕੋਈ ਵੀ ਗੇਅਰ ਵਾਲਾ ਵਾਹਨ ਨਾ ਚਲਾਉਣ ਉਲੰਘਣਾ ਕਰਨ ਵਾਲੇ ਬੱਚਿਆਂ ਦੇ ਨਾਲ-ਨਾਲ ਮਾਤਾ/ਪਿਤਾ ਜਾਂ ਵਾਹਨ ਦੇ ਮਾਲਕ ਨੂੰ ਹੋਣ ਵਾਲੇ ਜੁਰਮਾਨਾ ਤੇ ਤਿੰਨ ਸਾਲ ਦੀ ਸਜ਼ਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਚੌਕਾਂ ਵਿਚ ਲੱਗੀਆਂ ਲਾਈਟਾਂ ਦੀ ਪਾਲਣਾ ਕਰਦੇ ਹੋਏ ਚੌਕ ਨੂੰ ਪਾਰ ਕਰਨਾ ਅਤੇ ਕਿਸੇ ਵੀ ਕਿਸਮ ਦਾ ਨਸ਼ਾ ਦਾ ਪ੍ਰਯੋਗ ਨਾ ਕਰਨ, ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਤੇ ਫ਼ਰਿਸ਼ਤੇ ਸਕੀਮ 2024 ਅਧੀਨ ਰੋਡ ਐਕਸੀਡੈਂਟ 'ਚ ਜ਼ਖ਼ਮੀਆਂ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲ ਵਿਚ ਦਾਖਲ ਕਰਵਾਉਣ ਸੰਬੰਧੀ ਜਾਗਰੂਕ ਕੀਤਾ | ਉਨ੍ਹਾਂ ਸਾਈਬਰ ਕ੍ਰਾਈਮ ਦੁਆਰਾ ਹੋ ਰਹੀਆਂ ਠੱਗੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਤਾਂ ਜੋ ਰੋਜ਼ਾਨਾ ਹੋਣ ਵਾਲੇ ਰੋਡ ਐਕਸੀਡੈਂਟਾਂ 'ਚ ਹੋਣ ਜਾਨੀ ਮਾਲੀ ਨੁਕਸਾਨ ਤੋਂ ਬੱਚਿਆਂ ਜਾ ਸਕੇ | ਇਸ ਮੌਕੇ ਮਨਦੀਪ ਸਿੰਘ, ਸੁਖਦੇਵ ਸਿੰਘ ਕਾਜਲ, ਸੁਰੇਸ਼ ਠਾਕੁਰ, ਬਲਵਿੰਦਰ ਸਿੰਘ, ਸੁਖਵਿੰਦਰ ਕੌਰ, ਸੋਨਿਕਾ ਰਾਣੀ ਆਦਿ ਹਾਜ਼ਰ ਸਨ |