ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸੜਕ ਦੁਰਘਟਨਾ ਦਾ ਸ਼ਿਕਾਰ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਰਵਿਦਾਸ ਨਗਰ ਦੇ ਵਾਸੀ ਸਤਨਾਮ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਤਰਸੇਮ ਲਾਲ ਵਾਸੀ ਮਹਿੰਗਰੋਵਾਲ 17 ਅਕਤੂਬਰ ਨੂੰ ਸ਼ਾਮ ਦੇ ਸਮੇਂ ਇਕ ਧਾਰਮਿਕ ਸਥਾਨ ਤੋਂ ਵਾਪਸ ਆ ਰਿਹਾ ਸੀ | ਜਦੋਂ ਉਹ ਪਿੰਡ ਅਨੰਦਗੜ੍ਹ ਕੋਲ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ | ਜਿਸ ਦੇ ਬਾਅਦ ਉਸ ਨੂੰ ਇਕ ਨਿੱਜੀ ਹਸਪਤਾਲ 'ਚ ਲੈ ਕੇ ਗਏ, ਜਿਥੋਂ ਉਸ ਨੂੰ ਪੀ. ਜੀ. ਆਈ. ਭੇਜ ਦਿੱਤਾ ਗਿਆ | ਉਸ ਨੇ ਦੱਸਿਆ ਕਿ ਪੀ. ਜੀ. ਆਈ. 'ਚ ਇਲਾਜ ਦੌਰਾਨ ਤਰਸੇਮ ਲਾਲ ਦੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |