22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 22-10-2025
ਨੰਗਲ ਬਿਹਾਲਾਂ, 21 ਅਕਤੂਬਰ (ਵਿਨੋਦ ਮਹਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਐਜ਼ੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸੁਮਨ ਸ਼ੁਕਲਾ ਦੁਆਰਾ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੇ ਮਹੱਤਵ ਬਾਰੇ ਦੱਸਿਆ | ਵਿਦਿਆਰਥੀਆਂ ਨੂੰ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਤੋਂ ਦੂਰ ਰਹਿ ਕੇ ਸਫ਼ਾਈ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਵਾਤਾਵਰਨ ਅਨੁਕੂਲ ਗਰੀਨ ਦੀਵਾਲੀ ਮਨਾਉਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਦੇ ਬੱਚਿਆਂ ਦੁਆਰਾ ਕੈਂਡਲ ਸਜਾਵਟ, ਦੀਵੇ ਸਜਾਵਟ, ਕਲੇਅ ਮੋਲਡਿੰਗ, ਗਿਫ਼ਟ ਬਾਕਸ ਡੈਕੋਰੇਸ਼ਨ, ਮਟਕਾ ਡੈਕੋਰੇਸ਼ਨ, ਤੋਰਨ ਬਣਾਉਣਾ, ਝੂੰਮਰ ਬਣਾਉਣਾ ਤੇ ਇੰਟਰ ਹਾਊਸ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਕਿੰਡਰਗਾਰਟਨ ਦੇ ਵਿਦਿਆਰਥੀਆਂ ਦੁਆਰਾ ਇਸ ਸਮੇਂ ਟੀਅਰ ਐਂਡ ਪੇਸਟ, ਕਲਰ ਐਂਡ ਪੇਸਟ ਤੇ ਦੀਵੇ ਸਜਾਉਣ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਟਰੱਸਟ ਮੈਂਬਰਾਂ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਮਨਾਉਣ ਤੇ ਸਾਰਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਡੀ. ਐਮ. ਆਦਰਸ਼ ਪਬਲਿਕ ਸੀ. ਸੈਕੰਡਰੀ ਸਕੂਲ ਚਨੌਰ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਵਲੋਂ ਊਦੇ ਚੰਦ ਸੋਨੀ ਦੀ ਮੌਤ 'ਤੇ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।