18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪ੍ਰਕਾਸ਼ ਪੁਰਬ ਸੰਬੰਧੀ 6 ਦਿਨਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਸੰਤ ਹਰਚਰਨ ਸਿੰਘ <br/>

ਅਜੀਤ ਡੈਸਕ 03-11-2025
ਗੜ੍ਹਦੀਵਾਲਾ, 2 ਨਵੰਬਰ (ਚੱਗਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ 5 ਤੋਂ 10 ਨਵੰਬਰ ਤੱਕ ਕਰਵਾਏ ਜਾ ਰਹੇ 6 ਰੋਜ਼ਾ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਹਰ ਸਾਲ ਦੀ ਤਰ੍ਹਾਂ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਤਾਦਾਦ 'ਚ ਪੁੱਜਣ ਵਾਲੀਆਂ ਸੰਗਤਾਂ ਲਈ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ | ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਨੇ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਵਿਚ ਰੋਜ਼ਾਨਾ ਹੀ ਸ਼ਾਮ 5 ਵਜੇ ਤੋਂ ਦੇਰ ਰਾਤ ਤੱਕ ਵੱਖ-ਵੱਖ ਦਿਨਾਂ ਵਿਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ, ਉੱਚ ਕੋਟੀ ਦੇ ਵਿਦਵਾਨ, ਢਾਡੀ, ਕੀਰਤਨੀਏ ਅਤੇ ਕਵੀਸ਼ਰ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ | ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸਫਲ ਕਰਨ ਲਈ ਸੇਵਾਦਾਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਮੌਕੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਦੱਸਿਆ ਕਿ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵੱਲੋਂ ਨੌਜਵਾਨ ਪੀੜ੍ਹੀ ਨੰੂ ਸਿੱਖ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡ-ਪਿੰਡ ਜਾ ਕੇ ਕੀਰਤਨ ਦਰਬਾਰ ਸਮਾਗਮ ਕਰਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਜਾ ਰਿਹਾ ਹੈ |

ਪਿਛਲੀ ਖ਼ਬਰ ਹੁਸ਼ਿਆਰਪੁਰ ਵਿਚ ਕੰਨਾਂ ਦਾ ਫ੍ਰੀ ਟੈਸਟ ਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/> ਅਗਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਦੀ ਯਾਦ 'ਚ ਰਾਤਰੀ ਹਰਿ ਜੱਸ ਕੀਰਤਨ ਦਰਬਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।