18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਮਾਤਾ ਧਰਮ ਕੌਰ ਨੂੰ ਸ਼ਰਧਾਂਜਲੀਆਂ ਭੇਟ <br/>

ਅਜੀਤ ਡੈਸਕ 03-11-2025
ਦਸੂਹਾ, 2 ਨਵੰਬਰ (ਭੁੱਲਰ)- ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਦੀ ਸੱਸ ਮਾਤਾ ਧਰਮ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਉਨ੍ਹਾਂ ਨਮਿੱਤ ਪਿੰਡ ਜੀਆ ਸਹੋਤਾ ਖ਼ੁਰਦ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਵੈਰਾਗਮਈ ਕੀਰਤਨ ਸਰਵਣ ਕਰਵਾਏ ਗਏ | ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਦੇ ਪਿਤਾ ਮਹਿੰਦਰ ਸਿੰਘ, ਜਗਜੀਤ ਸਿੰਘ ਥਿੰਦਾ, ਜਸਵਿੰਦਰ ਸਿੰਘ ਧੁੱਗਾ ਮੁੱਖ ਬੁਲਾਰਾ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ, ਮੁਲਾਜ਼ਮ ਆਗੂ ਜਗੀਰ ਸਿੰਘ ਆਦਿ ਬੁਲਾਰਿਆਂ ਵੱਲੋਂ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਦਿਲਦਾਰ ਸਿੰਘ ਦਵਿੰਦਰ ਸਿੰਘ, ਅਮਨਪ੍ਰੀਤ ਸਿੰਘ ਮੰਨਾ ਸਾਬਕਾ ਡਿਪਟੀ ਕਲੈਕਟਰ ਸਿੰਚਾਈ ਵਿਭਾਗ ਪੰਜਾਬ, ਬਲਵਿੰਦਰ ਸਿੰਘ ਚਿੱਪੜਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ, ਮਾਸਟਰ ਪਰਮਾਨੰਦ, ਹਰਵਿੰਦਰ ਸਿੰਘ ਲਵਲੀ, ਜਗਦੀਪ ਸਿੰਘ ਮਾਨਗੜ, ਇਕਬਾਲ ਕੌਰ, ਰਾਜ ਰਾਣੀ ਕੌਰ, ਹਰਮਨ ਪ੍ਰੀਤ ਕੌਰ ਝਿੰਗੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ | ਸਟੇਜ ਸਕੱਤਰ ਦੇ ਡਿਊਟੀ ਜਗੀਰ ਸਿੰਘ ਨੇ ਨਿਭਾਈ |

ਪਿਛਲੀ ਖ਼ਬਰ ਡੋਗਰਾ ਪੈਰਾ ਮੈਡੀਕਲ ਫਾਊਾਡੇਸ਼ਨ ਨੰਗਲ ਬਿਹਾਲਾਂ ਵਲੋਂ ਗੋਪ ਅਸ਼ਟਮੀ ਮਨਾਈ <br/> ਅਗਲੀ ਖ਼ਬਰ ਕੇ. ਐਮ. ਐਸ. ਕਾਲਜ ਦਸੂਹਾ ਵਿਖੇ ਭੰਗੜੇ ਦਾ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।