17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਹੁਸ਼ਿਆਰਪੁਰ ਬਣਿਆ ਫਿਟਨੈੱਸ ਅਤੇ ਵਾਤਾਵਰਨ ਜਾਗਰੂਕਤਾ ਦਾ ਪ੍ਰਤੀਕ -ਅਮਨ ਅਰੋੜਾ <br/>

ਲਾਜਵੰਤੀ ਮਲਟੀਪਰਪਜ਼ ਸਟੇਡੀਅਮ ਤੋਂ ਕਰਵਾਈ ਕਰਵਾਈ ਫੈਮਲੀ ਵਾਕ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ | ਨਾਲ ਹਨ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ, ਗੁਰਪ੍ਰੀਤ ਸਿੰਘ ਘੁੱਗੀ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਪਰਮਜੀਤ ਸਚਦੇਵਾ ਤੇ ਹੋਰ | (ਸੱਜੇ) ਫੈਮਲੀ ਵਾਕ ਦੌਰਾਨ ਦੌੜ 'ਚ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ, ਸਾਂਸਦ ਡਾ. ਰਾਜ ਕੁਮਾਰ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਪਰਮਜੀਤ ਸਚਦੇਵਾ, ਗੁਰਪ੍ਰੀਤ ਸਿੰਘ ਘੁੱਗੀ ਤੇ ਹੋਰ | ਤਸਵੀਰ: ਹਮਸ਼ਾਇਨ ਸਟੂਡੀਓ <br/> 03-11-2025
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਲਾਜਵੰਤੀ ਮਲਟੀਪਰਪਜ਼ ਸਟੇਡੀਅਮ, ਹੁਸ਼ਿਆਰਪੁਰ ਵਿਖੇ ਸਚਦੇਵਾ ਸਟਾਕਸ ਤੇ ਫਿੱਟ ਬਾਈਕਰਜ਼ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈ 'ਫੈਮਿਲੀ ਵਾਕ' ਪ੍ਰੋਗਰਾਮ ਦਾ ਸ਼ੁੱਭ ਆਰੰਭ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਰੀ ਝੰਡੀ ਦਿਖਾ ਕੇ ਕੀਤਾ | ਸਵਰਗੀ ਐਥਲੀਟ ਫੌਜਾ ਸਿੰਘ ਨੂੰ ਸਮਰਪਿਤ ਇਸ ਵਿਸ਼ੇਸ਼ ਆਯੋਜਨ ਵਿਚ ਫਿਟਨੈੱਸ, ਨਸ਼ਾ ਮੁਕਤੀ ਅਤੇ ਵਾਤਾਵਰਨ ਸੁਰੱਖਿਆ ਦਾ ਇਕ ਮਜ਼ਬੂਤ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਗੁਰਪ੍ਰੀਤ ਘੁੱਗੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ 'ਫੈਮਿਲੀ ਵਾਕ' ਵਰਗੇ ਆਯੋਜਨ ਸਮਾਜ ਨੂੰ ਇਕਜੁੱਟ ਕਰਨ ਅਤੇ ਲੋਕਾਂ ਵਿਚ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਪ੍ਰੇਰਨਾ ਦੇਣ ਦਾ ਸਾਧਨ ਹਨ | ਉਨ੍ਹਾਂ ਦੱਸਿਆ ਕਿ ਇਸ ਫੈਮਲੀ ਵਾਕ 'ਚ 5000 ਤੋਂ ਵੱਧ ਲੋਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ, ਜੋ ਇਹ ਦਰਸਾਉਂਦਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਲੋਕ ਨਸ਼ਾ-ਮੁਕਤੀ ਅਤੇ ਪਲਾਸਟਿਕ-ਮੁਕਤ ਸਮਾਜ ਦੀ ਦਿਸ਼ਾ ਵਿਚ ਗੰਭੀਰਤਾ ਨਾਲ ਵੱਧ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਦੇਖਣਾ ਪ੍ਰੇਰਨਾਦਾਇਕ ਰਿਹਾ ਹੈ ਕਿ 6 ਮਹੀਨੇ ਦੇ ਬੱਚੇ ਤੋਂ ਲੈ ਕੇ 91 ਸਾਲਾ ਬਜ਼ੁਰਗ ਤੱਕ ਨੇ ਇਸ ਵਾਕ ਵਿਚ ਹਿੱਸਾ ਲਿਆ, ਜੋ ਸਮਾਜ ਦੇ ਹਰ ਉਮਰ ਵਰਗ ਦੀ ਜਾਗਰੂਕਤਾ ਅਤੇ ਇਕਜੁੱਟਤਾ ਦਾ ਪ੍ਰਤੀਕ ਹੈ | ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਗੁਰਪ੍ਰੀਤ ਘੁੱਗੀ ਨੇ ਫੈਮਿਲੀ ਵਾਕ ਦੀ ਸਫਲਤਾ 'ਤੇ ਖ਼ੁਸ਼ੀ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਇਸ ਵਿਚ 5 ਹਜ਼ਾਰ ਤੋਂ ਵੱਧ ਲੋਕਾਂ ਦੀ ਉਤਸ਼ਾਹਪੂਰਨ ਹਿੱਸੇਦਾਰੀ ਦੇਖਣ ਨੂੰ ਮਿਲੀ ਹੈ, ਜੋ ਨਾ ਕੇਵਲ ਜ਼ਿਲ੍ਹੇ ਦੀ ਇੱਕਜੁੱਟਤਾ ਦਾ ਪ੍ਰਤੀਕ ਹੈ ਬਲਕਿ ਸਿਹਤ ਜੀਵਨ ਸ਼ੈਲੀ ਅਤੇ ਵਾਤਾਵਰਨ ਸੁਰੱਖਿਆ ਦੀ ਦਿਸ਼ਾ ਵਿਚ ਜਨ-ਜਾਗਰੂਕਤਾ ਦਾ ਵੀ ਜੀਵੰਤ ਉਦਾਹਰਨ ਪੇਸ਼ ਕਰਦੀ ਹੈ | ਫਿੱਟ ਬਾਈਕਰਸ਼ ਕਲੱਬ ਦੇ ਪ੍ਰਧਾਨ ਪਰਮਜੀਤ ਸਚਦੇਵਾ ਨੇ ਦੱਸਿਆ ਕਿ 5 ਕਿਲੋਮੀਟਰ ਲੰਬੀ ਇਸ ਫੈਮਿਲੀ ਵਾਕ ਦਾ ਮਾਰਗ ਰੌਸ਼ਨ ਗਰਾਊਾਡ, ਬਲਵੀਰ ਕਲੋਨੀ, ਭਗਵਾਨ ਮਹਾਵੀਰ ਪੁਲ ਅਤੇ ਟਾਂਡਾ ਚੌਕ ਤੋਂ ਹੋ ਕੇ ਲਾਜਵੰਤੀ ਸਟੇਡੀਅਮ ਤੱਕ ਰਿਹਾ | ਉਨ੍ਹਾਂ ਕਿਹਾ ਕਿ ਕਈ ਪਰਿਵਾਰਾਂ ਦੀਆਂ ਤਿੰਨ-ਤਿੰਨ ਪੀੜ੍ਹੀਆਂ ਨੇ ਇਸ ਫੈਮਲੀ ਵਾਕ 'ਚ ਹਿੱਸਾ ਲੈ ਕੇ ਇਸ ਨੂੰ ਯਾਦਗਾਰ ਬਣਾ ਦਿੱਤਾ | ਸਾਰੇ ਪ੍ਰਤੀਯੋਗੀਆਂ ਨੂੰ ਮੁਫ਼ਤ ਟੀ-ਸ਼ਰਟ, ਮੈਡਲ, ਸਰਟੀਫਿਕੇਟ ਅਤੇ ਰਿਫਰੈਸ਼ਮੈਂਟ ਪ੍ਰਦਾਨ ਕੀਤੀ ਗਈ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ, ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਸਿੰਘ ਚੇਚੀ, ਐਸ.ਡੀ.ਐਮ ਗੁਰਸਿਮਰਨਜੀਤ ਕੌਰ, ਸਤਵੰਤ ਸਿੰਘ ਸਿਆਣ, ਨਾਇਬ ਤਹਿਸੀਲਦਾਰ ਹਿਰਦੇਵੀਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਰਣਵੀਰ ਸਚਦੇਵਾ, ਉੱਤਮ ਸਿੰਘ ਸਾਬੀ, ਗੁਰਮੇਲ ਸਿੰਘ, ਤਰਲੋਚਨ ਸਿੰਘ, ਸਾਗਰ ਸੈਣੀ, ਰੋਹਿਤ ਬੱਸੀ, ਸੰਜੀਵ ਸੋਹਲ, ਸੌਰਭ ਸ਼ਰਮਾ, ਦੌਲਤ ਸਿੰਘ, ਓਾਕਾਰ ਸਿੰਘ ਚੱਬੇਵਾਲ, ਗੁਰਵਿੰਦਰ ਸਿੰਘ, ਆਗਿਆਪਾਲ ਸਿੰਘ ਸਾਹਨੀ ਅਤੇ ਪ੍ਰਮੋਦ ਸ਼ਰਮਾ ਸਮੇਤ ਕਈ ਪਤਵੰਤੇ ਵਿਅਕਤੀ ਮੌਜੂਦ ਸਨ |

ਪਿਛਲੀ ਖ਼ਬਰ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਨੇ 600 ਕਿੱਲੋਮੀਟਰ ਬਰੇਵਟ 36.30 ਘੰਟੇ 'ਚ ਕੀਤੀ ਪੂਰੀ <br/> ਅਗਲੀ ਖ਼ਬਰ ਦੁਆਬਾ ਤੇ ਮਾਝਾ ਗੰਨਾ ਕਿਸਾਨ ਜਥੇਬੰਦੀਆਂ ਵਲੋਂ ਟਾਂਡਾ 'ਚ ਸਾਂਝੀ ਇਕੱਤਰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।