17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਕੂਲ ਆਫ਼ ਐਮੀਨੈਂਸ ਦਸੂਹਾ ਵਿਖੇ ਵੱਖ-ਵੱਖ ਵਿਸ਼ਿਆਂ ਸੰਬੰਧੀ ਮੇਲਾ ਲਗਾਇਆ <br/>

ਅਜੀਤ ਡੈਸਕ 03-11-2025
ਦਸੂਹਾ, 2 ਨਵੰਬਰ (ਭੁੱਲਰ)- ਸਕੂਲ ਆਫ਼ ਐਮੀਨਸ ਦਸੂਹਾ ਵਿਖੇ ਪਿ੍ੰਸੀਪਲ ਗੁਰਦਿਆਲ ਸਿੰਘ ਦੀ ਯੋਗ ਅਗਵਾਈ ਹੇਠ ਵੱਖ-ਵੱਖ ਵਿਸ਼ਿਆਂ ਸਬੰਧੀ ਮੇਲਾ ਲਗਾਇਆ ਗਿਆ ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤਾਂ ਦਾ ਸਾਇੰਸ ਤੇ ਮੈਥ ਵਿਸ਼ੇ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਕਾਮਰਸ ਆਰਟਸ (ਇਕਨਾਮਿਕਸ, ਹਿਸਟਰੀ, ਜੌਗਰਫੀ, ਪੋਲੀਟੀਕਲ ਸਾਇੰਸ ਅਤੇ ਪੰਜਾਬੀ, ਬਿਊਟੀ ਐਂਡ ਵੈਲਨੈਸ) ਵਿਸ਼ਿਆਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਬੱਚਿਆਂ ਨੇ ਸਬੰਧਿਤ ਵਿਸ਼ਿਆਂ ਦੇ ਬਹੁਤ ਵਧੀਆ ਚਾਰਟ ਅਤੇ ਮਾਡਲ ਪੇਸ਼ ਕੀਤੇ ਗਏ | ਵਿਦਿਆਰਥੀਆਂ ਦੁਆਰਾ ਆਪਣੇ ਵਿਸ਼ਾ ਅਧਿਆਪਕਾਂ ਦੀ ਯੋਗ ਅਗਵਾਈ ਹੇਠ ਬਹੁਤ ਵਧੀਆ ਵਿਸ਼ਾ ਪ੍ਰਦਰਸ਼ਨੀ ਮੇਲਾ ਲਗਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਗੁਰਦਿਆਲ ਸਿੰਘ ਸ਼ਾਮਿਲ ਹੋਏ | ਉਨ੍ਹਾਂ ਦੁਆਰਾ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ ਅਤੇ ਬਹੁਤ ਵਧੀਆ ਚਾਰਟ ਤੇ ਮਾਡਲ ਬਣਾਉਣ ਲਈ ਬੱਚਿਆਂ ਦੀ ਸ਼ਲਾਘਾ ਕੀਤੀ | ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਨੇ ਵੱਖ-ਵੱਖ ਵਿਸ਼ਿਆਂ ਦੇ ਗਾਈਡ ਅਧਿਆਪਕਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਯੋਗ ਅਗਵਾਈ ਵਿਚ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਦੀਪ ਕੌਰ, ਨੀਰੂ ਸੂਦ, ਹਰਪ੍ਰੀਤ ਕੌਰ (ਕੰਪਿਊਟਰ ਫੈਕਲਟੀ), ਜਸਬੀਰ ਕੌਰ, ਸ਼ਮਿੰਦਰ ਕੌਰ, ਸੁਭਾਸ਼ ਚੰਦਰ, ਲਖਵਿੰਦਰ ਸਿੰਘ, ਜਸਵਿੰਦਰ ਕੌਰ, ਸੁਖਵੀਰ ਸਿੰਘ, ਸਰਬਜੀਤ ਕੌਰ, ਸਰਬਜੀਤ ਕੌਰ, ਮਨਦੀਪ ਕੌਰ, ਦਲਜੀਤ ਕੌਰ, ਇੰਦਰਜੀਤ ਕੌਰ, ਵੰਦਨਾ ਸਲਾਰੀਆ ਅਧਿਆਪਕਾਂ ਦੀ ਵਿਸ਼ਾ ਸਬੰਧੀ ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਮੁਬਾਰਕਬਾਦ ਦਿੱਤੀ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ ਅੱਜ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਲੱਖੀ ਦੀ ਅਗਵਾਈ ਹੇਠ ਵਰਕਰਾਂ ਨੇ ਤਰਨਤਾਰਨ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।