20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਖ਼ਾਲਸਾ ਕਾਲਜ 'ਚ ਸੰਤੋਸ਼ ਟਰਾਫ਼ੀ ਚੈਂਪੀਅਨਸ਼ਿਪ ਦੇ ਫੁੱਟਬਾਲ ਮੈਚ 15 ਤੋਂ <br/>

ਅਜੀਤ ਡੈਸਕ 25-11-2025
ਮਾਹਿਲਪੁਰ, 24 ਨਵੰਬਰ (ਰਜਿੰਦਰ ਸਿੰਘ)-ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਵਲੋਂ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਅਗਵਾਈ ਹੇਠ 79ਵੀਂ ਸੰਤੋਸ਼ ਟਰਾਫ਼ੀ ਦੇ ਗਰੁੱਪ-ਏ ਦੇ ਫੁੱਟਬਾਲ ਮੈਚ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਸਥਿਤ ਪਿ੍ੰਸੀਪਲ ਹਰਭਜਨ ਸਿੰਘ ਫੁੱਟਬਾਲ ਸਟੇਡੀਅਮ ਵਿਚ 15 ਤੋਂ 19 ਦਸੰਬਰ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਪਿ੍ੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਦੇ ਜਨਰਲ ਸਕੱਤਰ ਡਾ.ਪਰਮਪ੍ਰੀਤ ਕੈਂਡੋਵਾਲ, ਪਿ੍ੰਸੀਪਲ ਡਾ. ਪਰਵਿੰਦਰ ਸਿੰਘ, ਮਾ. ਬਨਿੰਦਰ ਸਿੰਘ, ਪੰਜਾਬੀ ਵਿਭਾਗ ਦੇ ਮੁਖੀ ਡਾ. ਜੇ.ਬੀ. ਸੇਖੋਂ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਡਾ. ਜਤਿੰਦਰ ਕੁਮਾਰ ਨੇ ਦੱਸਿਆ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਵਲੋਂ ਖ਼ਾਲਸਾ ਕਾਲਜ ਮਾਹਿਲਪੁਰ ਦੀਆਂ ਖੇਡ ਗਰਾਊਾਡਾਂ ਨੂੰ ਸੰਤੋਸ਼ ਟਰਾਫ਼ੀ ਦੇ ਫੁੱਟਬਾਲ ਮੈਚਾਂ ਲਈ ਚੁਣਿਆ ਗਿਆ ਹੈ, ਜਿਸ ਵਿਚ ਪੰਜਾਬ, ਜੰਮੂ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਹੋਰ ਰਾਜਾਂ ਦੀਆਂ ਟੀਮਾਂ ਇਸ ਸੀਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਦੇ ਗਰੁੱਪ ਏ ਵਿਚ ਭਿੜਨਗੀਆਂ | ਇਸ ਮੌਕੇ ਪਿ੍ੰਸੀਪਲ ਪਰਵਿੰਦਰ ਸਿੰਘ ਨੇ ਪਿ੍ੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਸੰਘਾ ਸਮੇਤ ਸਮੂਹ ਅਹੁਦੇਦਾਰਾਂ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਨੂੰ ਇਸ ਪ੍ਰਾਪਤੀ 'ਤੇ ਮੁਬਾਰਕਬਾਦ ਦਿੰਦੇ ਹੋਏ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਸਕੱਤਰ ਹਰਜਿੰਦਰ ਸਿੰਘ ਜੱਗਾ, ਜੁਆਇੰਟ ਸਕੱਤਰ ਵਿਜੇ ਬਾਲੀ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪਿ੍ੰ. ਦੇਸ਼ ਬੀਰ ਦੀ ਪੁਸਤਕ 'ਜਵਾਬ ਅਜੇ ਬਾਕੀ ਹੈ' ਲੋਕ ਅਰਪਣ <br/> ਅਗਲੀ ਖ਼ਬਰ 175 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।