20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ <br/>

ਅਜੀਤ ਡੈਸਕ 25-11-2025
ਹਾਜੀਪੁਰ, 24 ਨਵੰਬਰ (ਜੋਗਿੰਦਰ ਸਿੰਘ)- ਬਾਬਾ ਸ੍ਰੀ ਚੰਦ ਐਜੂਕੇਸ਼ਨਲ ਐਂਡ ਵੈੱਲਫੇਅਰ ਟਰੱਸਟ ਮੁਕੇਰੀਆਂ ਦੁਆਰਾ ਚਲਾਏ ਜਾ ਰਹੇ ਪਿੰਡ ਪਨਖੂਹ ਵਿਚ ਸਥਿਤ ਕੋਹਿਨੂਰ ਇੰਟਰਨੈਸ਼ਨਲ ਸਕੂਲ ਨੇ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਦੀ ਨਿਗਰਾਨੀ ਹੇਠ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ | ਇਸ ਮੌਕੇ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤੇ | ਅਧਿਆਪਕਾ ਰਾਜਵੀਰ ਕੌਰ ਨੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖਤਾ ਦੀ ਭਲਾਈ ਅਤੇ ਧਰਮ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ | ਇਸ ਮੌਕੇ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਨੇ ਸਾਰੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੀ ਸ਼ਹਾਦਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਪੁਰਬ ਮੌਕੇ ਵਿਦਿਆਰਥੀਆਂ ਨੂੰ ਸਿੱਖ ਕੌਮ ਦੀਆਂ ਕੁਰਬਾਨੀਆਂ ਦੇ ਇਤਿਹਾਸ ਤੋਂ ਜਾਣੰੂ ਕਰਵਾਇਆ ਅਗਲੀ ਖ਼ਬਰ ਕਿਸਾਨੀ ਅੰਦੋਲਨ 2 ਦੌਰਾਨ ਸੇਵਾਵਾਂ ਨਿਭਾਉਣ ਵਾਲੇ ਕਿਸਾਨ ਆਗੂ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।