ਭੰਗਾਲਾ, 24 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਗਲੋਬਲ ਪਬਲਿਕ ਸਕੂਲ ਰੰਗਾਂ ਤੋ ਆਪਣੀ ਪੜ੍ਹਾਈ ਪੂਰੀ ਕਰ ਚੁੱਕੇ ਦੋ ਵਿਦਿਆਰਥੀ ਪਾਰਥ ਸ਼ਰਮਾ ਅਤੇ ਸ਼ੁਭਮ ਮਨਹਾਸ ਨੇ ਭਾਰਤੀ ਹਵਾਈ ਸੈਨਾ ਵਿੱਚ ਪਾਇਲਟ ਦਾ ਸਥਾਨ ਹਾਸਿਲ ਕੀਤਾ | ਇਸ ਕਾਮਯਾਬੀ ਦੇ ਪਿੱਛੇ ਵਿਦਿਆਰਥੀਆਂ ਦੇ ਮਾਤਾ ਪਿਤਾ ਦਾ ਸਹਿਯੋਗ ਹੈ | ਬੱਚਿਆ ਦੀ ਇਸ ਕਾਮਯਾਬੀ ਨੇ ਗਲੋਬਲ ਪਬਲਿਕ ਸਕੂਲ ਦਾ ਨਾਮ ਰੌਸ਼ਨ ਕੀਤਾ ਨਾਲ ਹੀ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ | ਇਸ ਕਾਮਯਾਬੀ ਨੂੰ ਨਜ਼ਰ ਰੱਖਦੇ ਹੋਏ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਸਿੰਘ ਅਤੇ ਪਿ੍ੰਸੀਪਲ ਰਾਜੀਵ ਰਾਣਾ ਨੇ ਇਸ ਤਰ੍ਹਾਂ ਹੀ ਬੱਚਿਆ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਚੇਅਰਮੈਨ ਸਰਦਾਰ ਦਵਿੰਦਰ ਸਿੰਘ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਪਿ੍ੰਸੀਪਲ ਰਾਜੀਵ ਰਾਣਾ, ਸਕੂਲ ਦੇ ਅਧਿਆਪਕਾ ਅਤੇ ਬੱਚਿਆ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ |