20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਹੀਦੀ ਦਿਹਾੜੇ ਤੇ ਗੁਰਿਆਈ ਦਿਵਸ ਨੂੰ ਸਮਰਪਿਤ ਸਵੇਰ-ਸ਼ਾਮ ਦੇ ਲੜੀਵਾਰ ਸਮਾਗਮ ਜਾਰੀ <br/>

ਅਜੀਤ ਡੈਸਕ 25-11-2025
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਸਵੇਰ ਤੇ ਸ਼ਾਮ ਦੇ ਸਮਾਗਮ ਕਰਵਾਏ ਗਏ | ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਬਚਿੱਤਰ ਸਿੰਘ ਜੀ ਗੱਤਕਾ ਅਖਾੜੇ ਦੇ ਸਮੂਹ ਮੈਂਬਰਾਂ ਵਲੋਂ ਧਾਰਮਿਕ ਚਿੱਤਰਕਾਰੀ ਅਤੇ ਬੱਚਿਆਂ 'ਚ ਸੁੰਦਰ ਦਸਤਾਰ ਸਜਾਓ ਮੁਕਾਬਲੇ ਕਰਵਾਏ ਗਏ |
ਇਸੇ ਤਰ੍ਹਾਂ ਸ਼ਾਮ ਦੇ ਸਮਾਗਮ ਦੌਰਾਨ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਧਰਮ ਪ੍ਰਚਾਰ ਕਮੇਟੀ ਵਲੋਂ ਢਾਡੀ ਭਾਈ ਲਵਪ੍ਰੀਤ ਸਿੰਘ ਅਤੇ ਭਾਈ ਹਰਜੀਤ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਡੀ.ਐਮ. ਸੀਨੀਅਰ ਸੈਕੰਡਰੀ ਸਕੂਲ 'ਚ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।